ਮਾਨ ਸਰਕਾਰ ਗੁਰੂ ਸਾਹਿਬ ਦੀ ਮਰਿਆਦਾ ਅਤੇ ਪੰਜਾਬ ਦੀ ਤਰੱਕੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ, ਇੰਦਰਜੀਤ ਸਿੰਘ ਮਾਨ

ਭਗਤਾ ਭਾਈਕਾ 8 ਮਈ ( ਰਾਜਿੰਦਰਪਾਲ ਸ਼ਰਮਾ) ਮੁੱਖ ਮੰਤਰੀ ਦੀ ‘ਸ਼ੁਕਰਾਨਾ ਯਾਤਰਾ’ ਦੇ ਤੀਜੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਉੱਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਸੰਬਧੀ ਗੱਲ ਕਰਦਿਆਂ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈਡ ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਦੀ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਅਤੇ ਲੋਕਾਂ ਦੇ ਅਥਾਹ ਪਿਆਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਅੱਜ ਵੀ ਇਮਾਨਦਾਰ ਅਤੇ ਲੋਕਪੱਖੀ ਸਰਕਾਰ ਦੇ ਨਾਲ ਡੱਟ ਕੇ ਖੜ੍ਹੇ ਹਨ। ਮਾਨ ਨੇ ਕਿਹਾ ਕਿ ਗੁਰੂਆਂ ਅਤੇ ਸ਼ਹੀਦਾਂ ਦੀ ਇਸ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਭਾਈਚਾਰਕ ਸਾਂਝ, ਤਰੱਕੀ ਅਤੇ ਗੁਰੂ ਸਾਹਿਬ ਦੀ ਮਰਿਆਦਾ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਵਾਲਾ ਇਤਿਹਾਸਕ ਕਦਮ ਹੈ, ਜਿਸ ਤਹਿਤ ਹੁਣ ਬੇਅਦਬੀ ਕਰਨ ਵਾਲੇ ਕਿਸੇ ਵੀ ਹਾਲਤ ਵਿੱਚ ਕਾਨੂੰਨ ਤੋਂ ਨਹੀਂ ਬਚ ਸਕਣਗੇ। ਚੇਅਰਮੈਨ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ਅਤੇ ਲੋਕਾਂ ਨੂੰ ਵੰਡਣ ਦੀ ਰਾਜਨੀਤੀ ਕੀਤੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੀ ਭਲਾਈ ਅਤੇ ਸਰਬੱਤ ਦੇ ਭਲੇ ਦੀ ਸੋਚ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਧੋਖਾ ਕਰਨ ਵਾਲੇ ਲੋਕਾਂ ਨੂੰ ਪੰਜਾਬ ਦੀ ਜਨਤਾ ਨੇ ਨਕਾਰ ਦਿੱਤਾ ਹੈ ਅਤੇ ਅੱਜ ਉਹ ਮੈਦਾਨ ਛੱਡ ਕੇ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ “ਮਾਨ ਸਰਕਾਰ” ਪੰਜਾਬ ਦੀ ਤਰੱਕੀ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ ਦੀ ਭਲਾਈ ਅਤੇ ਪੰਜਾਬ ਦੀ ਅਮਨ-ਸ਼ਾਂਤੀ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਦਾ ਮਿਲ ਰਿਹਾ ਪਿਆਰ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਬਦਲਾਅ ਦੀ ਇਸ ਰਾਜਨੀਤੀ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ। ਇਸ ਸਮੇਂ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ, ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਚੇਅਰਮੈਨ ਵਣ ਰਾਜ ਵਿਕਾਸ ਕਾਰਪੋਰੇਸ਼ਨ ਪੰਜਾਬ ਰਾਕੇਸ਼ ਕੁਮਾਰ ਪੁਰੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਡਵੋਕੇਟ ਹਰਦੀਪ ਸਿੰਘ ਸਰ੍ਹਾਂ, ਮਹਿਲਾ ਵਿੰਗ ਜੋਨ ਇੰਚਾਰਜ ਜਸਵਿੰਦਰ ਕੌਰ ਚੌਧਰੀ, ਸੋਸ਼ਲ ਮੀਡੀਆ ਜੋਨ ਸੈਕਟਰੀ ਸੁਖਵਿੰਦਰ ਸਿੰਘ ਜਵੰਧਾ, ਜ਼ਿਲ੍ਹਾ ਸੈਕਟਰੀ ਬਲਵਿੰਦਰ ਸਿੰਘ ਬੱਲ੍ਹੋ, ਯੂਥ ਵਿੰਗ ਜਿਲ੍ਹਾ ਇੰਚਾਰਜ ਐਡਵੋਕੇਟ ਰਮਨਦੀਪ ਸਿੰਘ, ਕਿਸਾਨ ਵਿੰਗ ਜਿਲ੍ਹਾ ਇੰਚਾਰਜ ਅਮਨਦੀਪ ਸਿੰਘ ਮੌੜ, ਚੇਅਰਮੈਨ ਮਾਰਕੀਟ ਕਮੇਟੀ ਰਾਮਾਂ ਗੁਰਪ੍ਰੀਤ ਕੌਰ ਸਿੱਧੂ, ਚੇਅਰਮੈਨ ਮਾਰਕੀਟ ਕਮੇਟੀ ਤਲਵੰਡੀ ਸਾਬੋ ਟੇਕ ਸਿੰਘ ਬੰਗੀ ਆਦਿ ਹਾਜ਼ਰ ਸਨ।
