ਮਨਪ੍ਰੀਤ ਸਿੰਘ ਇਆਲੀ ਵੱਲੋਂ ਜਥੇਦਾਰ ਉਜਾਗਰ ਸਿੰਘ ਬਡਾਲੀ ਨਾਲ ਮੁਲਾਕਾਤ

ਕੁਰਾਲੀ,4 ਮਈ (ਰਾਜਾ ਸਿੰਘ ਭੰਗੂ)- ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਅੱਜ ਕੁਰਾਲੀ ਵਿਖੇ ਸਾਬਕਾ ਅਕਾਲੀ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਨੂੰ ਮਿਲਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਜਥੇਦਾਰ ਬਡਾਲੀ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਸਿਹਤ ਸੰਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਵੱਲੋਂ ਪੰਥਕ ਮਸਲਿਆਂ ਤੇ ਵੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਪੰਥ ਦੀ ਚੜਦੀ ਕਲਾ ਅਤੇ ਇਕਤਾ ਨੂੰ ਮਜ਼ਬੂਤ ਕਰਨ ਲਈ ਆਪਸੀ ਸਹਿਯੋਗ ਤੇ ਜ਼ੋਰ ਦਿੱਤਾ। ਇਸ ਮੌਕੇ ਇਆਲੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਥ ਨੂੰ ਇਕਜੁੱਟ ਹੋ ਕੇ ਅੱਗੇ ਵਧਣ ਦੀ ਲੋੜ ਹੈ ਅਤੇ ਸਾਰੇ ਆਗੂਆਂ ਨੂੰ ਸਾਂਝੇ ਤੌਰ ਤੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਜਥੇਦਾਰ ਬਡਾਲੀ ਦੀ ਸਿਹਤ ਲਈ ਅਰਦਾਸ ਕਰਦਿਆਂ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਕੌਰ ਸਾਬਕਾ ਚੇਅਰ ਪਰਸਨ ਜ਼ਿਲ੍ਹਾ ਪਰਿਸ਼ਦ, ਸਾਹਿਬ ਸਿੰਘ ਬਡਾਲੀ ਸੀਨੀਅਰ ਆਗੂ, ਨਿਰਮੈਲ ਸਿੰਘ ਜੌਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੇਜਰ ਸਿੰਘ ਸੰਗਤਪੁਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ, ਗੁਰਮੀਤ ਸਿੰਘ ਸ਼ਾਂਟੂੰ ਡਾਇਰੈਕਟਰ ਮਿਲਕ ਪਲਾਂਟ, ਮਨਦੀਪ ਸਿੰਘ ਖਿਜਰਾਬਾਦ, ਜਗਦੀਪ ਸਿੰਘ ਕੰਸਾਲਾ ਜਿਲਾ ਪ੍ਰਧਾਨ ਅਕਾਲੀ ਦਲ ਵਾਰਸ ਪੰਜਾਬ ਦੇ , ਰਣਧੀਰ ਸਿੰਘ ਕਾਦੀਮਾਜਰਾ, ਸੁਰਿੰਦਰ ਸਿੰਘ ਧਰਮਗੜ੍ਹ ਡਾਇਰੈਕਟਰ ਮਿਲਕ ਪਲਾਂਟ, ਸਿਮਰਤ ਸਿੰਘ ਰਾਣੀਮਾਜਰਾ ਆੜਤੀ, ਗੁਰਪ੍ਰੀਤ ਸਿੰਘ ਵੀਰ ਜੀ ਕੁਰਾਲੀ, ਹਰਜਿੰਦਰ ਸਿੰਘ ਭੰਗੂ ਖੇੜਾ, ਨੰਬਰਦਾਰ ਜਗਤਾਰ ਸਿੰਘ ਸੰਗਤਪੁਰਾ, ਤਜਿੰਦਰ ਸਿੰਘ ਵੀਰਜੀ, ਇੰਦਰਵੀਰ ਸਿੰਘ ਸ਼ਹਿਰੀ ਪ੍ਰਧਾਨ, ਸੁਰਿੰਦਰ ਸਿੰਘ ਖਾਲਸਾ ਕੁਰਾਲੀ ਸਮੇਤ ਕਈ ਸਥਾਨਕ ਆਗੂ ਅਤੇ ਵਰਕਰ ਹਾਜ਼ਰ ਸਨ।
ਤਸਵੀਰ ਨਾਲ ਨੱਥੀ ਹੈ।
