Mansa News : ਜੱਜ ਨੇ ਸੁਣਾਈ ਸਜ਼ਾ ਤਾਂ ਕੋਰਟ ਕੈਂਪਸ ਦੀ ਦੂਜੀ ਮੰਜ਼ਲ ਤੋਂ ਵਿਅਕਤੀ ਨੇ ਮਾਰੀ ਛਾਲ, ਹਾਲਤ ਗੰਭੀਰ


ਮਾਨਸਾ, 14 ਅਗਸਤ, 2025 ( ਨਿਊਜ਼ ਟਾਊਨ ਨੈੱਟਵਰਕ ) :
ਮਾਨਸਾ ਦੀ ਜ਼ਿਲ੍ਹਾ ਅਦਾਲਤ ਵਿਚ ਅੱਜ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇਕ ਵਿਅਕਤੀ ਨੇ ਕੋਰਟ ਕੰਪਲੈਕਸ ਵਿਚ ਦੂਜੀ ਮੰਜ਼ਲ ਤੋਂ ਛਾਲ ਮਾਰ ਦਿੱਤੀ। ਇਸ ਘਟਨਾ ਉਸ ਵੇਲੇ ਵਾਪਰੀ ਜਦੋਂ ਜੱਜ ਨੇ ਉਸ ਵਿਅਕਤੀ ਨੂੰ 7 ਸਾਲ ਦੀ ਸਜ਼ਾ ਸੁਣਾਈ। ਉਹ ਸਜ਼ਾ ਸੁਣ ਕੇ ਪਰੇਸ਼ਾਨ ਹੋ ਗਿਆ ਅਤੇੋ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ।
ਉਸਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।