ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਕਈ ਵੱਡੇ ਫੈਸਲੇ, CM ਮਾਨ ਨੇ ਖੁਦ LIVE ਆ ਕੇ ਦਿੱਤੀ ਜਾਣਕਾਰੀ !


ਪੰਜਾਬ, 22 ਜੁਲਾਈ 2025 (ਨਿਊਜ਼ ਟਾਊਨ ਨੈਟਵਰਕ) :
ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ CM ਭਗਵੰਤ ਮਾਨ ਨੇ ਖੁਦ LIVE ਆ ਕੇ ਇਨ੍ਹਾਂ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਸਕੀਮ ਨੂੰ ਲੈ ਕੇ ਅਹਿਮ ਫੈਸਲਾ ਲਿਆ ਗਿਆ ਹੈ।
CM ਮਾਨ ਨੇ ਦੱਸਿਆ ਕਿ ਪਲਾਟ ਮਿਲਣ ਤੱਕ ਕਿਸਾਨ ਨੂੰ ਸਾਲਾਨਾ 1 ਲੱਖ ਰੁਪਏ ਮਿਲਣਗੇ। ਪੋਜੈਸ਼ਨ ਲੈਣ ਤੋਂ ਬਾਅਦ ਜ਼ਮੀਨ ਮਾਲਕ ਨੂੰ 1 ਲੱਖ ਰੁਪਏ ਸਲਾਨਾ ਮਿਲਣਗੇ। ਕਿਰਾਏ ‘ਚ ਹਰ ਸਾਲ 10 ਫੀਸਦੀ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਜ਼ਮੀਨ ਵਿਹਲੀ ਕਿਸਾਨ ਖੇਤੀ ਕਰ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਖੇਤੀ ਦੇ ਨਾਲ-ਨਾਲ 50 ਹਜ਼ਾਰ ਰੁਪਏ ਸਲਾਨਾ ਦੇਵੇਗੀ।