ਤਰਨਤਾਰਨ ’ਚ ਵਿਆਹੁਤਾ ਦੀ ਸ਼ੱਕੀ ਹਾਲਤ ‘ਚ ਮੌਤ

0
taran taran marrided killed

(ਨਿਊਜ਼ ਟਾਊਨ ਨੈਟਵਰਕ)
ਤਰਨਤਾਰਨ, 24 ਜੂਨ : ਤਰਨਤਾਰਨ ਦੇ ਪਿੰਡ ਹਵੇਲੀਆਂ ਦੀ ਇਕ ਵਿਆਹੁਤਾ ਲੜਕੀ ਦੀ ਭੇਤਭਰੇ ਹਾਲਾਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਮ੍ਰਿਤਕ ਦੇਹ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਦੇ ਡੈਡ ਹਾਊਸ ਵਿਚ ਰੱਖਿਆ ਗਿਆ ਹੈ, ਪਰਵਾਰ ਨੇ ਸਹੁਰੇ ਪਰਵਾਰ ਵਿਰੁਧ ਕਤਲ ਦੇ ਇਲਜ਼ਾਮ ਲਗਾਏ ਹਨ। ਫ਼ਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਚ ਸ਼ੁਰੂ ਕਰ ਦਿਤੀ ਹੈ।

ਜਾਣਕਾਰੀ ਮੁਤਾਬਕ ਮ੍ਰਿਤਕ ਸੰਜਨਾ ਉਰਫ਼ ਲਵ ਦਾ ਪਰਵਾਰ ਜੋ ਕਿ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਹੈ। ਸੰਜਨਾ ਦੇ ਪਰਿਵਾਰ ਨੇ ਦਸਿਆ ਕਿ ਸੰਜਨਾ ਨੇ ਅੱਜ ਸਵੇਰੇ 7 ਵਜੇ ਸਾਡੇ ਨਾਲ ਚੰਗੀ ਭਲੀ ਗੱਲ ਕੀਤੀ ਪਰ ਬਾਅਦ ਵਿਚ ਫ਼ੋਨ ਆਇਆ ਕਿ ਤੁਹਾਡੀ ਲੜਕੀ ਨੇ ਫਾਹਾ ਲਾ ਕੇ ਆਤਮਾ ਹੱਤਿਆ ਕਰ ਲਈ ਹੈ। ਸਾਨੂੰ ਸ਼ੱਕ ਹੈ ਕਿ ਸਾਡੀ ਲੜਕੀ ਨੂੰ ਉਸ ਦੇ ਸਹੁਰੇ ਪਰਵਾਰ ਨੇ ਮਾਰਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਵੀ ਕੀਤੀ।

ਮੌਕੇ ’ਤੇ ਪੁੱਜੇ ਜਾਂਚ ਅਧਿਕਾਰੀ ਨੇ ਕਿਹਾ ਕਿ ਇਹ ਲੜਕੀ ਸੰਜਨਾ ਉਰਫ਼ ਲਵ ਪੁੱਤਰੀ ਮੰਗਲ ਵਾਸੀ ਪੀਰਾਂ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਉਮਰ 20 ਸਾਲ ਦਾ ਵਿਆਹ ਜੁਗਰਾਜ ਸਿੰਘ ਵਾਸੀ ਪਿੰਡ ਹਵੇਲੀਆਂ ਨਾਲ ਕਰੀਬ ਦੋ ਸਾਲ ਪਹਿਲਾ ਹੋਇਆ ਸੀ ਜਿਸ ਦਾ ਕੋਈ ਬੱਚਾ ਨਾ ਹੋਣ ਕਰ ਕੇ ਪ੍ਰੇਸ਼ਾਨ ਰਹਿੰਦੀ ਸੀ। ਫਿਲਹਾਲ ਇਸ ਦੀ ਮਾਤਾ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਬਾਕੀ ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *