ਗੁਰਦੁਆਰਾ ਸੋਮਾਸਰ ਸਾਹਿਬ ਪਾਤਸ਼ਾਹ ਜੀ ਦਸਵੀਂ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮ ਕਰਵਾਏ


ਆਲਮਗੀਰ, 28 ਨਵੰਬਰ (ਜਸਵੀਰ ਸਿੰਘ ਗੁਰਮ)
ਗੁਰਦੁਆਰਾ ਸੋਮਾਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਟਿੱਬਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਰਪਾ ਸਦਕਾ ਸੰਪਰਦਾ ਕਾਰ ਸੇਵਾ ਹਜੂਰ ਸਾਹਿਬ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਅਤੇ ਜਥੇਦਾਰ ਬਾਬਾ ਮੇਜਰ ਸਿੰਘ ਦੀ ਦੇਖ ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਧੰਨ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਜੀ,ਭਾਈ ਦਿਆਲਾ ਜੀਂ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਮਿਤੀ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿਨਾਂ ਦੇ ਭੋਗ 27 ਨਵੰਬਰ ਨੂੰ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸੋਮਾਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਟਿੱਬਾ ਦੇ ਹੈਡ ਗ੍ਰੰਥੀ ਬਾਬਾ ਗੁਰਮੀਤ ਸਿੰਘ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹੈਡ ਗ੍ਰੰਥੀ ਭਾਈ ਗੁਰਮੀਤ ਸਿੰਘ ਵੱਲੋ ਕੀਰਤਨ ਕਰਦਿਆਂ ਹੋਇਆ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ ਭਾਈ, ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਜੀਵਨ ਸਬੰਧੀ ਸੰਗਤਾਂ ਨਾਲ ਸਾਂਝ ਪਾਈ ਗਈ। ਇਸ ਮੌਕੇ ਭਾਈ ਗੁਰਮੀਤ ਸਿੰਘ ਨੇ ਗੁਰੂ ਸਾਹਿਬ ਦੇ ਸ਼ਹੀਦੀ ਦੇ ਪ੍ਰਸੰਗ ਸੁਣਾਉਂਦੇ ਹੋਏ ਗੁਰੂ ਸਾਹਿਬ ਵੱਲੋਂ ਦਰਸਾਏ ਹੋਏ ਸਿਧਾਂਤਾਂ ਤੇ ਚੱਲਣ ਲਈ ਪ੍ਰੇਰਿਤ ਕਰਦਿਆ ਗੁਰ ਚਰਨਾਂ ਦੇ ਨਾਲ ਸੰਗਤਾਂ ਨੂੰ ਜੋੜਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਗੁਰਦੁਆਰਾ ਸੋਮਾ ਸਰ ਸਾਹਿਬ ਪਾਤਸ਼ਾਹ ਜੀ ਦਸਵੀਂ ਪਿੰਡ ਟਿੱਬਾ ਵਿਖੇ ਹਾਜ਼ਰੀ ਭਰੀ ਅਤੇ ਬਾਣੀ ਅਤੇ ਇਲਾਹੀ ਕੀਰਤਨ ਦਾ ਆਨੰਦ ਮਾਣਿਆ।
