ਮਾਤਾ ਗੁਜਰੀ ਸਕੂਲ਼ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਕੀਤਾ ਸ਼ਾਨਦਾਰ ਪ੍ਰਦਰਸ਼ਨ 

0

ਪਟਿਆਲਾ, 8 ਮਈ,(ਰਾਜਿੰਦਰ ਸਿੰਘ ਥਿੰਦ) ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿੱਚ  ਸ਼ਾਨਦਾਰ ਪ੍ਰਦਰਸ਼ਨ ਕੀਤਾ!ਇਸ ਚੈਂਪੀਅਨਸ਼ਿਪ ਦਾ ਆਯੋਜਨ ਹਿੰਦੂ ਪਬਲਿਕ ਹਾਈ ਸਕੂਲ ਵਿਖੇ ਕਰਵਾਇਆ ਗਿਆ। ਇਸ ਚੈਂਪੀਅਨਸ਼ਿਪ ਵਿੱਚ ਜ਼ਿਲ੍ਹੇ ਭਰ ਤੋਂ ਲਗਭਗ 200 ਖਿਡਾਰੀਆਂ ਨੇ ਭਾਗ ਲਿਆ ਅਤੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਮੈਡਲ ਆਪਣੇ ਨਾਮ ਕੀਤੇ। ਕਰਨ ਗਿਰ ਨੇ ਸੋਨੇ ਦਾ ਤਮਗਾ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਤੋਂ ਇਲਾਵਾ Iਇਸ਼ਮੀਤ ਕੌਰ, ਮਨਜੋਤ ਕੌਰ, ਰਣਜੋਤ ਕੌਰ ਅਤੇ ਜਸਪ੍ਰੀਤ ਕੌਰ ਨੇ ਚਾਂਦੀ ਦੇ ਤਮਗੇ ਜਿੱਤੇ, ਜਦਕਿ ਅਵਨੀਤ ਕੌਰ ਨੇ ਕਾਂਸੀ ਦਾ ਤਮਗਾ ਪ੍ਰਾਪਤ ਕੀਤਾ।

ਸਕੂਲ ਪ੍ਰਬੰਧਕਾਂ, ਕੋਚਾਂ ਅਤੇ ਅਧਿਆਪਕਾਂ ਵੱਲੋਂ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਹੋਰ ਨੌਜਵਾਨਾਂ ਲਈ ਵੀ ਪ੍ਰੇਰਣਾ ਸਰੋਤ ਹੈ।

Leave a Reply

Your email address will not be published. Required fields are marked *