ਮਤਾ ਗੁਜਰੀ ਸਕੂਲ਼ ਨੇ ਤਾਈ ਕਵਾਂਡੋ ਚੈਂਪੀਅਨਸ਼ਿਪ ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਦੇਵੀਗੜ੍ਹ /ਪਟਿਆਲਾ 28ਅਪ੍ਰੈਲ (ਰਾਜਿੰਦਰ ਸਿੰਘ ਥਿੰਦ)
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਦੇ ਵਿਦਿਆਰਥੀਆਂ ਨੇ ਆਸਰਾ ਕਾਲਜ, ਭਵਾਨੀਗੜ੍ਹ (ਪਟਿਆਲਾ) ਵਿਖੇ ਆਯੋਜਿਤ ਚੌਥੀ ਵਾਈ.ਐਸ.ਪੀ.ਏ. ਤਾਈਕਵਾਂਡੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ।
ਕੋਚ ਸ਼੍ਰੀ ਹਰਦੀਪ ਕੁਮਾਰ ਦੀ ਅਗਵਾਈ ਹੇਠ ਟੀਮ ਨੇ ਮੁਕਾਬਲੇ ਵਿੱਚ ਭਾਗ ਲਿਆ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਅਤੇ ਅਕੈਡਮੀਆਂ ਦੇ ਲਗਭਗ 500 ਖਿਡਾਰੀਆਂ ਨੇ ਹਿੱਸਾ ਲਿਆ। ਮੁਕਾਬਲੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ 6 ਸੋਨੇ ਅਤੇ 22 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਇਸ ਉਪਲਬਧੀ ’ਤੇ ਸਕੂਲ ਡਾਇਰੈਕਟਰ ਸਰਦਾਰ ਭੁਪਿੰਦਰ ਸਿੰਘ, ਪ੍ਰੈਜ਼ੀਡੈਂਟ ਸ਼੍ਰੀਮਤੀ ਰਵਿੰਦਰ ਕੌਰ, ਪ੍ਰਿੰਸੀਪਲ ਸ਼੍ਰੀਮਤੀ ਪੂਨਮ ਧੀਮਾਨ ਅਤੇ ਅਕਾਦਮਿਕ ਡਾਇਰੈਕਟਰ ਸ਼੍ਰੀਮਤੀ ਤੇਜਿੰਦਰ ਕੌਰ ਵਾਲੀਆ ਨੇ ਵਿਦਿਆਰਥੀਆਂ ਅਤੇ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਮਯਾਬੀਆਂ ਨਾਲ ਵਿਦਿਆਰਥੀਆਂ ਦਾ ਹੌਸਲਾ ਵੱਧਦਾ ਹੈ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਉਪ ਲਬਧੀਆਂ ਹਾਸਲ ਕਰਨ ਲਈ ਪ੍ਰੇਰਣਾ ਮਿਲਦੀ ਹੈ।
