ਮਿਸ ਵਰਲਡ ਬਲੈਕ ਬਿਊਟੀ ਜੇਤੂ ਸੈਨ ਰੇਚਲ ਨੇ ਕੀਤੀ ਖੁਦਕੁਸ਼ੀ

0
Screenshot 2025-07-14 201152

ਪੁਡੂਚੇਰੀ, 14 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਪੁਡੂਚੇਰੀ ਦੀ ਮਸ਼ਹੂਰ ਮਾਡਲ ਸੈਨ ਰੇਚਲ ਦੀ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਉਸਨੇ ਭਾਰੀ ਕਰਜ਼ੇ ਅਤੇ ਤਣਾਅ ਕਾਰਨ ਇਹ ਕਦਮ ਚੁੱਕਿਆ ਹੋ ਸਕਦਾ ਹੈ। ਤਹਿਸੀਲਦਾਰ ਨੇ ਜਾਂਚ ਦੇ ਹੁਕਮ ਦਿਤੇ ਹਨ ਕਿਉਂਕਿ ਸੈਨ ਦਾ ਵਿਆਹ ਪਿਛਲੇ ਸਾਲ ਹੀ ਹੋਇਆ ਸੀ। ਮੌਕੇ ਤੋਂ ਇਕ ਖੁਦਕੁਸ਼ੀ ਨੋਟ ਬਰਾਮਦ ਹੋਇਆ ਹੈ, ਜਿਸ ਵਿਚ ਲਿਖਿਆ ਹੈ ਕਿ ਉਸਦੀ ਮੌਤ ਲਈ ਕੋਈ ਜ਼ਿੰਮੇਵਾਰ ਨਹੀਂ ਹੈ। ਇਸ ਦੇ ਨਾਲ ਹੀ ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਸੈਨ ਰੇਚਲ ਨੇ ਆਪਣੇ ਕੰਮ ਲਈ ਪੈਸੇ ਇਕੱਠੇ ਕਰਨ ਲਈ ਆਪਣੇ ਗਹਿਣੇ ਗਿਰਵੀ ਰੱਖੇ ਸਨ।


ਆਪਣੀ ਪ੍ਰਤਿਭਾ ਦੇ ਆਧਾਰ ‘ਤੇ ਸੈਨ ਰੇਚਲ ਉਰਫ਼ ਸ਼ੰਕਰ ਪ੍ਰਿਆ ਨੇ ਰੰਗ ਦੀ ਪਰਵਾਹ ਕੀਤੇ ਬਿਨਾਂ ਮਾਡਲਿੰਗ ਦੀ ਦੁਨੀਆ ਵਿਚ ਇਕ ਵੱਖਰੀ ਪਛਾਣ ਬਣਾਈ। ਉਹ ਪੁਡੂਚੇਰੀ ਦੇ ਕਰਮਨੀ ਕੁੱਪਮ ਵਿਚ ਰਹਿੰਦੀ ਸੀ।

ਦੱਸਿਆ ਜਾ ਰਿਹਾ ਹੈ ਕਿ ਗੁਰਦੇ ਦੀ ਸਮੱਸਿਆ ਕਾਰਨ ਉਹ ਪਿਛਲੇ ਕੁਝ ਦਿਨਾਂ ਤੋਂ ਜੇਆਈਪੀਐਮਪੀਆਰ ਹਸਪਤਾਲ ਵਿਚ ਇਲਾਜ ਅਧੀਨ ਸੀ। ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਉਸਨੇ ਅੱਜ ਆਪਣੇ ਘਰ ਵਿਚ ਵੱਡੀ ਮਾਤਰਾ ਵਿਚ ਬਲੱਡ ਪ੍ਰੈਸ਼ਰ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ।

Leave a Reply

Your email address will not be published. Required fields are marked *