ਵਿਧਾਇਕ ਬਲਕਾਰ ਸਿੱਧੂ ਵਲੋਂ ਪਿੰਡ ਗੁਰੂਸਰ ਜਲਾਲ ਦੇ ਖੇਡ ਸਟੇਡੀਅਮ ਦਾ ਦੌਰਾ, ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

0

ਭਗਤਾ ਭਾਈਕਾ ( ਰਾਜਿੰਦਰਪਾਲ ਸ਼ਰਮਾ) ਹਲਕਾ ਰਾਮਪੁਰਾ ਫੂਲ ਦੇ ਪਿੰਡ ਗੁਰੂਸਰ ਜਲਾਲ ਵਿਖੇ ਪੰਜਾਬ ਸਰਕਾਰ ਵੱਲੋਂ ਲਗਭਗ 27 ਲੱਖ ਰੁਪਏ ਦੀ ਲਾਗਤ ਨਾਲ 1 ਏਕੜ ਵਿੱਚ ਤਿਆਰ ਕਰਵਾਏ ਗਏ ਆਧੁਨਿਕ ਖੇਡ ਸਟੇਡੀਅਮ ਦਾ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ, ਖਿਡਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਉਹਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਵਿਧਾਇਕ  ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਮੰਤਵ ਤਹਿਤ ਪਿੰਡਾਂ ਵਿੱਚ ਖੇਡ ਸਟੇਡੀਅਮ ਅਤੇ ਹੋਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਦੇ ਬੱਚੇ ਵੀ ਖੇਡਾਂ ਦੇ ਖੇਤਰ ਵਿੱਚ ਅੱਗੇ ਵੱਧ ਸਕਣ।

ਇਸ ਮੌਕੇ ਪਿੰਡ ਦੇ ਬੱਚਿਆਂ ਅਤੇ ਖਿਡਾਰੀਆਂ ਨੂੰ ਵੱਖ-ਵੱਖ ਖੇਡਾਂ ਲਈ ਕ੍ਰਿਕਟ ਕਿਟਾਂ, ਵਾਲੀਬਾਲ ਕਿਟਾਂ, ਫੁੱਟਬਾਲਾਂ ਅਤੇ ਹੋਰ ਖੇਡ ਸਮੱਗਰੀ ਵੰਡੀਆਂ ਗਈਆਂ। ਬੱਚਿਆਂ ਵਿੱਚ ਖੇਡ ਸਮਾਨ ਪ੍ਰਾਪਤ ਕਰਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।

ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਹਰ ਪਿੰਡ ਵਿੱਚ ਨੌਜਵਾਨਾਂ ਲਈ ਹੋਰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਮੌਕੇ ਪਿੰਡ ਦੀ ਪੰਚਾਇਤ, ਖੇਡ ਪ੍ਰੇਮੀ, ਨੌਜਵਾਨ, ਬੱਚੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *

You may have missed