ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਕੀਤੀ ਖ਼ੁਦਕੁਸ਼ੀ, AIG ਸਮੇਤ 4 ਵਿਰੁਧ ਪਰਚਾ ਦਰਜ


(ਨਿਊਜ਼ ਟਾਊਨ ਨੈਟਵਰਕ)
ਮੋਹਾਲੀ, 10 ਸਤੰਬਰ : ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਰਾਜਦੀਪ ਖ਼ੁਦਕੁਸ਼ੀ ਮਾਮਲੇ ਵਿਚ ਪੁਲਿਸ ਵਲੋਂ ਵੱਡਾ ਕਾਰਵਾਈ ਕਰਦਿਆਂ ਹੋਇਆ ਏ.ਆਈ.ਜੀ ਸਮੇਤ 4 ਲੋਕਾਂ ਵਿਰੁਧ ਪਰਚਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਰਾਜਦੀਪ ਨਾਮ ਦੇ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ ਸੀ ਅਤੇ ਉਸ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਆਤਮ-ਹੱਤਿਆ ਨੋਟ ਵੀ ਲਿਖਿਆ ਸੀ ਜਿਸ ਵਿਚ ਉਸ ਨੇ ਸਮੀਰ ਅਗਰਵਾਲ, ਪੰਜਾਬ ਪੁਲਿਸ ਦੇ ਏ.ਆਈ.ਜੀ ਅਤੇ ਦੋ ਹੋਰ ਲੋਕਾਂ ਦਾ ਨਾਮ ਲਿਖਿਆ। ਰਾਜਦੀਪ ਦਾ ਦੋਸ਼ ਸੀ ਕਿ ਇਨ੍ਹਾਂ ਲੋਕਾਂ ਵਲੋਂ ਉਸ ਨਾਲ ਠੱਗੀ ਮਾਰੀ ਗਈ ਹੈ। ਹੁਣ ਪੁਲਿਸ ਨੇ ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਏ.ਆਈ.ਜੀ ਸਮੇਤ 4 ਲੋਕਾਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ।