ਮਾਨਸਾ ਜੇਲ੍ਹ ‘ਚ ਬੰਦ ਪਾਸਟਰ ਬਜਿੰਦਰ ਸਿੰਘ ਤੋਂ ਮੋਬਾਈਲ ਤੇ ਨਕਦੀ ਬਰਾਮਦ


(ਨਿਊਜ਼ ਟਾਊਨ ਨੈਟਵਰਕ)
ਮਾਨਸਾ, 26 ਜੂਨ : ਪੰਜਾਬ ਦੀ ਮਾਨਸਾ ਜੇਲ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿਚ ਬਲਾਤਕਾਰ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀ ਪਾਸਟਰ ਬਜਿੰਦਰ ਸਿੰਘ ਤੋਂ ਮੋਬਾਈਲ ਅਤੇ ਨਕਦੀ ਬਰਾਮਦ ਹੋਈ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਵਿਚ ਹੜਕੰਪ ਮਚ ਗਿਆ ਹੈ। ਨਾਲ ਹੀ ਇਹ ਸਵਾਲ ਵੀ ਉੱਠ ਰਿਹਾ ਹੈ ਕਿ ਜੇਲ੍ਹ ਵਿਚ ਪਾਦਰੀ ਨੂੰ ਮੋਬਾਈਲ ਕਿਸਨੇ ਦਿਤਾ ਹੈ।
ਵੱਡੀ ਗੱਲ ਇਹ ਹੈ ਕਿ ਇਹ ਫ਼ੋਨ ਟੱਚ ਵਾਲਾ ਹੈ, ਜਿਸਨੂੰ ਚਲਾਉਣਾ ਬਹੁਤ ਆਸਾਨ ਹੈ। ਇਸ ਤੋਂ ਇਲਾਵਾ ਹੋਰ ਬੈਰਕਾਂ ਦੀ ਵੀ ਜਾਂਚ ਕੀਤੀ ਗਈ ਹੈ, ਜਿੱਥੇ ਹੁਣ ਤੱਕ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮੋਬਾਈਲ ਅਤੇ ਪੈਸੇ ਮਿਲਣ ਤੋਂ ਬਾਅਦ ਪੁਲਿਸ ਨੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ‘ਤੇ ਸਦਰ ਥਾਣੇ ਵਿਚ ਪਾਦਰੀ ਵਿਰੁੱਧ ਵੱਖਰਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਇਸ ਸ਼ਿਕਾਇਤ ਦੇ ਆਧਾਰ ‘ਤੇ ਸਹਾਇਕ ਪੁਲਿਸ ਸੁਪਰਡੈਂਟ ਦੀ ਸ਼ਿਕਾਇਤ ‘ਤੇ ਪੁਲਿਸ ਚੌਕੀ ਥੂਥੀਆ ਵਾਲੀ ਦੇ ਏਐਸਆਈ ਓਮ ਪ੍ਰਕਾਸ਼ ਨੇ ਉਕਤ ਕੈਦੀ ਪਾਸਟਰ ਬਜਿੰਦਰ ਸਿੰਘ ਵਿਰੁੱਧ ਸਦਰ ਥਾਣੇ ਵਿਚ ਵੱਖਰਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਜਲੰਧਰ ਦੇ ਪਾਦਰੀ ਬਜਿੰਦਰ ਨੂੰ 7 ਸਾਲ ਪੁਰਾਣੇ ਮਾਮਲੇ ਵਿਚ ਮੋਹਾਲੀ ਦੀ ਅਦਾਲਤ ਨੇ 1 ਅਪ੍ਰੈਲ 2025 ਨੂੰ ਬਜਿੰਦਰ ਨੂੰ ਆਖਰੀ ਸਾਹ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਹ ਇਸ ਸਮੇਂ ਮਾਨਸਾ ਜੇਲ੍ਹ ਵਿਚ ਬੰਦ ਹੈ।