ਮਾਂ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰਨ ਸੁਣ ਕੇ ਰਹਿ ਜਾਵੋਗੇ ਦੰਗ!


ਮੋਗਾ , 19 ਅਗਸਤ 2025 ( ਨਿਊਜ਼ ਟਾਊਨ ਨੈੱਟਵਰਕ ) :
ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਇਲਾਕੇ ‘ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮਾਂ-ਪੁੱਤ ਦੀ ਕਾਰ ਨੌਜਵਾਨਾਂ ਦੀ ਲਾਪਰਵਾਹੀ ਕਾਰਨ ਖੱਡ ‘ਚ ਜਾ ਡਿੱਗੀ। ਹਾਦਸਾ ਪਿੰਡ ਗਿੱਲ ਨੇੜੇ ਹੋਇਆ। ਜਾਣਕਾਰੀ ਮੁਤਾਬਕ, ਮਾਂ-ਪੁੱਤ ਜਗਰਾਓਂ ਤੋਂ ਨੱਥੂਵਾਲਾ ਵੱਲ ਜਾ ਰਹੇ ਸਨ ਕਿ ਰਸਤੇ ਵਿੱਚ ਪਿੰਡ ਗਿੱਲ ਕੋਲ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ, ਜੋ ਕਿ ਨਸ਼ੇ ਦੀ ਹਾਲਤ ਵਿੱਚ ਦਿਖਾਈ ਦਿੱਤੇ। ਉਨ੍ਹਾਂ ਵੱਲੋਂ ਮੋਟਰਸਾਈਕਲ ਨੂੰ ਗਲਤ ਤਰੀਕੇ ਨਾਲ ਚਲਾਉਣ ਕਾਰਨ ਕਾਰ ਡਰਾਈਵਰ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਨੇੜਲੇ ਖੱਡ ਵਿੱਚ ਜਾ ਡਿੱਗੀ।
ਹਾਦਸੇ ਦੀ ਜਾਣਕਾਰੀ ਮਿਲਣ ‘ਤੇ ਸੜਕ ਸੁਰੱਖਿਆ ਵਿਭਾਗ ਦੇ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ। ਜੇ.ਸੀ.ਬੀ. ਦੀ ਮਦਦ ਨਾਲ ਕਾਰ ਨੂੰ ਖੱਡ ਤੋਂ ਬਾਹਰ ਕੱਢਿਆ ਗਿਆ। ਹਾਲਾਂਕਿ, ਖੱਡ ਦੇ ਕਿਨਾਰੇ ਦਰਖ਼ਤਾਂ ਦੀ ਮੌਜੂਦਗੀ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚ ਗਿਆ।
ਸੁੱਖ ਦੀ ਗੱਲ ਇਹ ਰਹੀ ਕਿ ਹਾਦਸੇ ਦੌਰਾਨ ਮਾਂ ਤੇ ਪੁੱਤ ਦੋਵੇਂ ਸੁਰੱਖਿਅਤ ਹਨ। ਇਲਾਕੇ ਦੇ ਵਸਨੀਕਾਂ ਵੱਲੋਂ ਨੌਜਵਾਨਾਂ ਵਲੋਂ ਨਸ਼ੇ ਵਿੱਚ ਵਾਹਨ ਚਲਾਉਣ ਤੇ ਗੰਭੀਰ ਚਿੰਤਾ ਜਤਾਈ ਗਈ ਹੈ ਤੇ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।