ਮਾਨਸੂਨ ਦਾ ਕਹਿਰ : ਗੁਜਰਾਤ ਵਿੱਚ ਹੜ੍ਹ ਵਰਗੇ ਹਾਲਾਤ, ਚਾਰਧਾਮ ਯਾਤਰਾ ਪ੍ਰਭਾਵਿਤ

0
Rain

ਮਾਨਸੂਨ ਦਾ ਕਹਿਰ : ਗੁਜਰਾਤ ਵਿੱਚ ...

ਨਵੀਂ ਦਿੱਲੀ : ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਨੇ ਤਬਾਹੀ ਮਚਾਈ ਹੋਈ ਹੈ। ਗੁਜਰਾਤ ਵਿੱਚ ਸ਼ੁੱਕਰਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਕਈ ਜ਼ਿਲਿ੍ਹਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਸਭ ਤੋਂ ਵੱਧ ਸੂਰਤ ਵਿੱਚ 24 ਇੰਚ ਮੀਂਹ ਦਰਜ ਕੀਤਾ ਗਿਆ, ਜਦਕਿ 12 ਹੋਰ ਇਲਾਕਿਆਂ ਵਿੱਚ 10 ਇੰਚ ਤੋਂ ਵੱਧ ਵਰਖਾ ਰਿਕਾਰਡ ਕੀਤੀ ਗਈ।

ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਸ਼ਨੀਵਾਰ ਲਈ ਗੁਜਰਾਤ ਅਤੇ ਕੇਰਲ ਦੇ ਕਈ ਜ਼ਿਲਿ੍ਹਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਉੱਤਰ ਪ੍ਰਦੇਸ਼ ਵਿੱਚ ਗੰਗਾ, ਘਾਘਰਾ, ਸਰਯੂ ਸਮੇਤ 10 ਨਦੀਆਂ ਉਫਾਨ ’ਤੇ ਹਨ। ਬਲੀਆ ਵਿੱਚ ਸਰਯੂ ਨਦੀ ਦੇ ਕਿਨਾਰੇ ਹੋਏ ਕਟਾਅ ਕਾਰਨ ਇੱਕ ਹੀ ਦਿਨ ਵਿੱਚ 9 ਮਕਾਨ ਨਦੀ ਵਿੱਚ ਸਮਾ ਗਏ।

ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ

ਮੌਸਮ ਵਿਭਾਗ ਨੇ ਪੂਰਬੀ ਰਾਜਸਥਾਨ, ਮੱਧ ਮਹਾਰਾਸ਼ਟਰ, ਗੋਆ ਅਤੇ ਕਰਨਾਟਕ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਅਤੇ ਬਿਹਾਰ ਸਮੇਤ 12 ਰਾਜਾਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਖਣੀ ਕਨੜ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਉੱਤਰਾਖੰਡ ਦੇ ਰੁਦ੍ਰਪ੍ਰਯਾਗ ਜ਼ਿਲ੍ਹੇ ਵਿੱਚ ਭਾਰੀ ਬਾਰਿਸ਼ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸੁਰੱਖਿਆ ਦੇ ਤੌਰ ’ਤੇ ਕੇਦਾਰਨਾਥ ਯਾਤਰਾ ਅਸਥਾਈ ਤੌਰ ’ਤੇ ਰੋਕ ਦਿੱਤੀ ਹੈ। ਇਸੇ ਦੌਰਾਨ ਅਸਾਮ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਉਦਯੋਗਪਤੀ ਗੌਤਮ ਅਡਾਣੀ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 11 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਹੈ। ਦੂਜੇ ਪਾਸੇ, ਮਾਨਸੂਨ ਦੌਰਾਨ ਬਦਲਦੇ ਮੌਸਮ ਕਾਰਨ ਦਿੱਲੀ-ਐਨਸੀਆਰ ਵਿੱਚ ਐਚ.1 ਐਨ.1 ਇਨਫਲੂਐਂਜ਼ਾ (ਸਵਾਈਨ ਫਲੂ) ਦੇ ਮਾਮਲਿਆਂ ਵਿੱਚ ਵੀ ਵਾਧਾ ਹੋ ਰਿਹਾ ਹੈ। ਮਰੀਜ਼ਾਂ ਵਿੱਚ ਗਲੇ ਵਿੱਚ ਖਰਾਸ਼, ਨੱਕ ਵਗਣਾ, ਸੁੱਕੀ ਖੰਘ ਅਤੇ ਸਿਰ ਦਰਦ ਵਰਗੇ ਲੱਛਣ ਸਾਹਮਣੇ ਆ ਰਹੇ ਹਨ।

Leave a Reply

Your email address will not be published. Required fields are marked *