ਹੁਸ਼ਿਆਰਪੁਰ ‘ਚ ਲੈਂਟਰ ਡਿੱਗਣ ਕਾਰਨ 20 ਤੋਂ ਵੱਧ ਗਾਊਆਂ ਦੀ ਮੌਤ


(ਨਿਊਜ਼ ਟਾਊਨ ਨੈਟਵਰਕ)
ਹੁਸ਼ਿਆਰਪੁਰ, 27 ਜੂਨ : ਹੁਸ਼ਿਆਰਪੁਰ ਦੇ ਹਰਿਆਣਾ ਕਸਬੇ ਵਿਚ ਇਕ ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ 20 ਤੋਂ ਵੱਧ ਗਾਵਾਂ ਦੀ ਮੌਤ ਹੋ ਗਈ। ਇਹ ਹਾਦਸਾ ਵੀਰਵਾਰ-ਸ਼ੁੱਕਰਵਾਰ ਰਾਤ ਨੂੰ ਕਰੀਬ 2:30 ਵਜੇ ਵਾਪਰਿਆ। ਜਾਣਕਾਰੀ ਅਨੁਸਾਰ ਲੈਂਟਰ ਡਿੱਗਣ ਤੋਂ ਪਹਿਲਾਂ ਗਊਸ਼ਾਲਾ ਵਿਚ ਲਗਭਗ 40 ਗਾਵਾਂ ਅਤੇ ਵੱਛੇ ਮੌਜੂਦ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਨਿਵਾਸੀਆਂ ਅਤੇ ਪੁਲਿਸ ਪ੍ਰਸ਼ਾਸਨ ਨੇ ਜੇਸੀਬੀ ਦੀ ਮਦਦ ਨਾਲ ਬਚਾਅ ਕਾਰਜ ਚਲਾਇਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿਚ ਲਗਭਗ 20 ਗਾਵਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 10 ਤੋਂ ਵੱਧ ਗਾਵਾਂ ਜ਼ਖ਼ਮੀ ਹੋ ਗਈਆਂ ਹਨ। ਜ਼ਖ਼ਮੀ ਗਊਆਂ ਦਾ ਇਲਾਜ ਚੱਲ ਰਿਹਾ ਹੈ।