ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਮਨਾਇਆ ਮਾਂ ਦਿਵਸ

0

ਤਲਵੰਡੀ ਸਾਬੋ, (ਗੁਰਜੰਟ ਸਿੰਘ ਨਥੇਹਾ)- ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿੱਚ ਮਾਂ ਦਿਵਸ ਬੜੇ ਹੀ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਬੱਚਿਆਂ ਨੇ ਕਵਿਤਾਵਾਂ, ਗੀਤਾਂ, ਡਾਂਸ ਅਤੇ ਸਕਿੱਟ ਰਾਹੀਂ ਮਾਵਾਂ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟ ਕੀਤਾ।ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੁੰਦਰ ਡਾਂਸ ਨੇ ਸਭ ਦਾ ਮਨ ਮੋਹ ਲਿਆ, ਜਦਕਿ ਸਕਿੱਟ ਰਾਹੀਂ ਮਾਂ ਦੇ ਤਿਆਗ, ਪਿਆਰ ਅਤੇ ਮਹੱਤਤਾ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਹਾਜ਼ਰ ਦਰਸ਼ਕਾਂ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਭਰਪੂਰ ਸਰਾਹਨਾ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਮਾਤਾ ਦੀ ਮਹਾਨਤਾ ਅਤੇ ਉਸਦੇ ਤਿਆਗ ਨੂੰ ਦਰਸਾਉਂਦੀਆਂ ਰਚਨਾਵਾਂ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਸਕੂਲ ਦੀ ਪ੍ਰਿੰਸੀਪਲ ਮਧੂ ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਸਾਡੇ ਜੀਵਨ ਦੀ ਪਹਿਲੀ ਅਧਿਆਪਕ ਹੁੰਦੀ ਹੈ ਅਤੇ ਉਸਦਾ ਸਤਿਕਾਰ ਕਰਨਾ ਹਰ ਬੱਚੇ ਦਾ ਫਰਜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦੀ ਸੇਵਾ ਅਤੇ ਆਦਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਮਿਲ ਕੇ ਮਾਂ ਦਿਵਸ ਦੀ ਮਹੱਤਤਾ ਨੂੰ ਯਾਦਗਾਰ ਬਣਾਇਆ।

Leave a Reply

Your email address will not be published. Required fields are marked *