ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਵਿਖੇ ਮਾਂ ਦਿਵਸ ਬੜੀ ਹੀ ਸ਼ਾਨੋ-ਸ਼ੌਕਤ ਅਤੇ ਖੁਸ਼ਗਵਾਰ ਮਾਹੌਲ ਵਿੱਚ ਮਨਾਇਆ ਗਿਆ

ਭੀਖੀ, 14 ਮਈ (ਕਮਲ ਜਿੰਦਲ)ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਚੱਲ ਰਹੇ ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਵਿਖੇ ਮਾਂ ਦਿਵਸ ਬੜੀ ਹੀ ਸ਼ਾਨੋ-ਸ਼ੌਕਤ ਅਤੇ ਖੁਸ਼ਗਵਾਰ ਮਾਹੌਲ ਵਿੱਚ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦਾ ਮਕਸਦ ਮਾਂ ਦੇ ਅਟੁੱਟ ਪਿਆਰ, ਤਿਆਗ ਅਤੇ ਮਹਾਨ ਯੋਗਦਾਨ ਨੂੰ ਸਤਿਕਾਰ ਦੇਣਾ ਸੀ। ਸਮਾਗਮ ਦੀ ਸ਼ੁਰੂਆਤ ਰੱਬੀ ਬਾਣੀ ਅਤੇ ਦੀਪ ਪ੍ਰਜਵਲਨ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਮਾਤਾਵਾਂ ਦੇ ਸਨਮਾਨ ਵਿੱਚ ਭਾਵੁਕ ਕਵਿਤਾਵਾਂ, ਨਾਚ ਅਤੇ ਰੰਗਾਰੰਗ ਪ੍ਰਸਤੁਤੀਆਂ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ ਗਿਆ। ਇਸ ਮੌਕੇ ਸਕੂਲ ਵੱਲੋਂ ਮਾਤਾਵਾਂ ਲਈ ਵਿਸ਼ੇਸ਼ ਮਨੋਰੰਜਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ ਜਿਨ੍ਹਾਂ ਵਿੱਚ ਮਾਤਾਵਾਂ ਨੇ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਭਾਗ ਲਿਆ। ਇਸ ਮੌਕੇ ਮਾਡਰਨ ਗਰੁੱਪ ਆਫ ਇੰਸਟੀਚਿਊਟ ਦੇ ਡਿਪਟੀ ਡਾਇਰੈਕਟਰ ਮੈਡਮ ਸ੍ਰੀਮਤੀ ਗੁਰਵਿੰਦਰ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਅਤੇ ਉਸਦੀ ਸਫਲਤਾ ਦੀ ਸਭ ਤੋਂ ਵੱਡੀ ਪ੍ਰੇਰਣਾ ਹੁੰਦੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਮਨਦੀਪ ਦੋਦਰੀਆ, ਮਾਡਰਨ ਕਾਲਜ ਆਫ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਸਮਾਗਮ ਦੇ ਅੰਤ ਵਿੱਚ ਸਾਰੀਆਂ ਮਾਤਾਵਾਂ ਦਾ ਧੰਨਵਾਦ ਕੀਤਾ ਗਿਆ। ਇਹ ਸਮਾਗਮ ਮਾਤਾਵਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਇੱਕ ਯਾਦਗਾਰ ਪਲ ਬਣ ਗਿਆ।
