ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਹਲਕੇ ਦੇ ਪਿੰਡਾਂ ਦਾ ਕੀਤਾ ਧੰਨਵਾਦੀ ਦੌਰਾ

ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਤਕੜਾ ਕਰਨ ਦੀ ਕੀਤੀ ਅਪੀਲ

ਰਾਮਾ ਮੰਡੀ, 23 ਫਰਵਰੀ (ਅਸ਼ੋਕ ਕੁਮਾਰ) : ਅੱਜ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਿੰਡ ਫ਼ੂਸ ਮੰਡੀ, ਗੁਲਾਬ ਗੜ੍ਹ ਤੇ ਪਿੰਡ ਕਟਾਰ ਸਿੰਘ ਵਾਲਾ ਵਿਖੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਵੋਟਰਾਂ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਕੌਰ ਤੇ ਬਲਾਕ ਸੰਮਤੀ ਮੈਂਬਰ ਮਲਕੀਤ ਕੌਰ ਨੂੰ ਚੋਣਾਂ ਵਿੱਚ ਜਿਤਾ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਾਥ ਦਿੱਤਾ ਹੈ। ਹੁਣ ਆਪ ਜੀ ਤੋਂ ਵਿਧਾਨ ਸਭਾ ਚੋਣਾਂ ਵਿੱਚ ਹੋਰ ਜ਼ਿਆਦਾ ਵੋਟਾਂ ਦੇ ਕੇ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਹਿਯੋਗ ਦੀ ਮੰਗ ਕਰਦੇ ਹਾਂ ਤਾਂ ਕਿ ਪੰਜਾਬ ਨੂੰ ਮੁੜ ਲੀਹਾਂ ‘ਤੇ ਲਿਆਂਦਾ ਜਾਵੇ। ਇਸ ਸਮੇਂ ਪਿੰਡ ਵਾਸੀਆਂ ਨੇ ਪਿੰਡ ਦੇ ਬੱਸ ਅੱਡੇ ‘ਤੇ ਬੱਸਾਂ ਨਾ ਰੁਕਣ ਦਾ ਮੁੱਦਾ ਚੁੱਕਿਆ ਗਿਆ। ਕਿਉਂਕਿ ਬੱਸਾਂ ਨਾ ਰੁਕਣ ਕਾਰਨ ਸਵਾਰੀਆਂ ਨੂੰ ਜ਼ਿਆਦਾ ਸਮਾਂ ਖੱਜਲ-ਖੁਆਰ ਹੋਣਾ ਪੈਂਦਾ ਹੈ। ਜਿਸ ‘ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਇਸ ਸਮੱਸਿਆ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ। ਉਹਨਾਂ ਕਿਹਾ ਕਿ ਅੱਜ ਭਗਵੰਤ ਮਾਨ ਸਰਕਾਰ ਨੇ ਜੋ ਹਾਲ ਪੰਜਾਬ ਦਾ ਕੀਤਾ ਹੈ ਉਹ ਅਤਿ ਨਿੰਦਣਯੋਗ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਿਰਮਲ ਸਿੰਘ ਨਿੰਮਾ, ਗੁਰਤੇਜ ਸਿੰਘ ਸਾਬਕਾ ਸਰਪੰਚ ਫ਼ੂਸ ਮੰਡੀ, ਪ੍ਰਿਤਪਾਲ ਸਿੰਘ ਸਾਬਕਾ ਸਰਪੰਚ ਕਟਾਰ ਸਿੰਘ ਵਾਲਾ, ਸੰਧੂਰਾ ਸਿੰਘ, ਸੁਖਮੰਦਰ ਸਿੰਘ ਨੰਬਰਦਾਰ, ਸ਼ਮਿੰਦਰ ਸਿੰਘ ਯੂਥ ਆਗੂ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ, ਰਾਜਿੰਦਰ ਸਿੰਘ ਮਾਨ, ਸੁਖਬੀਰ ਸਿੰਘ ਸਾਬਕਾ ਸਰਪੰਚ ਜੱਸੀ ਪੌ ਵਾਲੀ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
