ਜੁਗਨੂੰ ਦੇ ਭੁਲੇਖੇ ‘ਚ ਮੁਹਾਲੀ ਦੇ ਯਾਦਵਿੰਦਰ ਦਾ ਕਤਲ, CCTV ਫੁਟੇਜ ਆਈ ਸਾਹਮਣੇ, ਮੂਸੇਵਾਲਾ ਕਤਲਕਾਂਡ ਨਾਲ ਜੁੜੇ ਤਾਰ


ਕੋਟਕਪੂਰਾ, 23 ਜੁਲਾਈ 2025 (ਨਿਊਜ਼ ਟਾਊਨ ਨੈਟਵਰਕ) :
ਕੋਟਕਪੂਰਾ ਦੇ ਪਿੰਡ ਬਾਹਮਣ ਵਾਲਾ ਵਿੱਚ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਇੰਡੈਵਰ ਗੱਡੀ ਵਿੱਚ ਸਵਾਰ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਿਕ ਇਹ ਮੁਲਜ਼ਮ ਮਾਨਸਾ ਦੇ ਰਹਿਣ ਵਾਲੇ ਕਿਸੇ ਜੁਗਨੂੰ ਨਾਮ ਦੇ ਨੌਜਵਾਨ ਦਾ ਕਤਲ ਕਰਨ ਲਈ ਆਏ ਸਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਭੁਲੇਖੇ ਵਿੱਚ ਹੀ ਯਾਦਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ। ਜੁਗਨੂੰ ਦਾ ਨਾਂਅ ‘ਸਿੱਧੂ ਮੂਸੇਵਾਲਾ ਕਤਲ ਕਾਂਡ’ ਵਿੱਚ ਸਾਹਮਣੇ ਆਇਆ ਸੀ ਪਰ ਉਸ ਨੂੰ ਪੁਲਿਸ ਨੇ ਕਲੀਨ ਚਿੱਟ ਦੇ ਦਿੱਤੀ ਸੀ। ਨੇੜਲੇ ਪਿੰਡ ਬਾਹਮਣ ਵਾਲਾ ਵਿਖੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵੱਲੋਂ ਦਿਨ ਦਿਹਾੜੇ ਫਾਇਰਿੰਗ ਕਰਕੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਘਟਨਾ ਵਾਪਰਨ ’ਤੇ ਪਿੰਡ ਵਿੱਚ ਡਰ, ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਯਾਦਵਿੰਦਰ ਸਿੰਘ ਵਾਸੀ ਮੁਹਾਲੀ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਹਮਲਾਵਰ ਕਿਸੇ ਹੋਰ ਨੌਜਵਾਨ ਦਾ ਕਤਲ ਕਰਨ ਲਈ ਆਏ ਸਨ ਪਰ ਉਹ ਗ਼ਲਤੀ ਨਾਲ ਹੋਰ ਕਿਸੇ ਨੂੰ ਕਤਲ ਕਰਕੇ ਆਰਾਮ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਚਲੇ ਗਏ। ਹਮਲਾਵਰਾਂ ਦੀਆਂ ਤਸਵੀਰਾਂ ਇਲਾਕੇ ਵਿੱਚ ਲੱਗੇ ਕੁਝ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈਆਂ ਹਨ। ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਦੀ ਅਗਵਾਈ ਵਿੱਚ ਪੁੱਜੀ ਪੁਲਿਸ ਪਾਰਟੀ ਨੇ ਘਟਨਾ ਵਾਲੀ ਥਾਂ ਦਾ ਜਾਇਜਾ ਲੈਣ ਤੋਂ ਅਗਲੀ ਕਾਰਵਾਈ ਸ਼ੁਰੂ ਦਿੱਤੀ ਗਈ ਹੈ।
ਪਿੰਡ ਦੇ ਸਰਪੰਚ ਗੁਰਮੇਲ ਸਿੰਘ ਮੁਤਾਬਿਕ ਪਿਛਲੇ ਦਿਨੀਂ ਪਿੰਡ ਦੇ ਨੰਬਰਦਾਰ ਗੁਲਜਾਰ ਸਿੰਘ ਦੀ ਅਚਾਨਕ ਮੌਤ ਹੋਣ ਕਾਰਨ ਗੁਰਦਵਾਰਾ ਸਾਹਿਬ ਵਿੱਚ ਉਹਨਾਂ ਦੀ ਅੰਤਿਮ ਅਰਦਾਸ ਤੋਂ ਬਾਅਦ ਜਦ ਰਿਸ਼ਤੇਦਾਰ ਅਤੇ ਜਾਣਕਾਰ ਆਪੋ ਆਪਣੀਆਂ ਗੱਡੀਆਂ ‘ਤੇ ਸਵਾਰ ਹੋ ਕੇ ਰਵਾਨਾ ਹੋਣ ਦੀ ਤਿਆਰੀ ਕਰ ਰਹੇ ਸਨ ਤਾਂ ਮੋਟਰਸਾਈਕਲ ਸਵਾਰ ਤਿੰਨ ਅਸਲਾਧਾਰੀ ਹਮਲਾਵਰਾਂ ਨੇ ਇੰਡੈਵਰ ਗੱਡੀ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿੱਚ ਡਰਾਈਵਰ ਯਾਦਵਿੰਦਰ ਸਿੰਘ (37) ਪੁੱਤਰ ਪ੍ਰਕਾਸ਼ ਸਿੰਘ ਵਾਸੀ ਮੋਹਾਲੀ ਦੀ ਦਰਦਨਾਕ ਮੌਤ ਹੋ ਗਈ।
ਸੂਤਰਾਂ ਮੁਤਾਬਿਕ ਇਹ ਮੁਲਜ਼ਮ ਮਾਨਸਾ ਦੇ ਰਹਿਣ ਵਾਲੇ ਕਿਸੇ ਜੁਗਨੂੰ ਨਾਮਕ ਵਿਅਕਤੀ ਦਾ ਕਤਲ ਕਰਨ ਲਈ ਆਏ ਸਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਵੱਲੋਂ ਭੁਲੇਖੇ ਵਿੱਚ ਹੀ ਯਾਦਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ। ਜੁਗਨੂੰ ਦਾ ਨਾਂਅ ‘ਸਿੱਧੂ ਮੂਸੇਵਾਲਾ ਕਤਲ ਕਾਂਡ’ ਵਿੱਚ ਸਾਹਮਣੇ ਆਇਆ ਸੀ ਪਰ ਉਸ ਨੂੰ ਪੁਲਿਸ ਨੇ ਕਲੀਨ ਚਿੱਟ ਦੇ ਦਿੱਤੀ ਸੀ। ਹਾਲਾਂਕਿ ਇਸ ਬਾਰੇ ਪੁਲਿਸ ਵੱਲੋਂ ਕੋਈ ਖੁਲਾਸਾ ਨਹੀਂ ਕੀਤਾ ਜਾ ਰਿਹਾ। ਸੂਚਨਾ ਤੋਂ ਬਾਅਦ ਐਸ.ਐਸ.ਪੀ. ਡਾ. ਪ੍ਰਗਿਆ ਜੈਨ, ਜਤਿੰਦਰ ਸਿੰਘ ਡੀਐਸਪੀ ਕੋਟਕਪੂਰਾ ਅਤੇ ਹੋਰ ਉੱਚ ਅਧਿਕਾਰੀ ਮੌਕੇ ’ਤੇ ਪੁੱਜੇ ਹਨ।
ਮੀਡੀਆ ਦੇ ਨਾਲ ਗੱਲਬਾਤ ਦੌਰਾਨ ਐਸਐਸਪੀ ਡਾ. ਪ੍ਰਗਿਆ ਜੈਨ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਨੂੰ ਇਸ ਕਤਲ ਦੇ ਬਾਰੇ ਕੁਝ ਅਹਿਮ ਸੁਰਾਗ ਹੱਥ ਲੱਗੇ ਹਨ ਅਤੇ ਜਲਦ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਮੌਕੇ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਗੁਲਜਾਰ ਸਿੰਘ ਨੰਬਰਦਾਰ ਦੇ ਭੋਗ ਤੋਂ ਬਾਅਦ ਰਿਸ਼ਤੇਦਾਰ ਵਾਪਸ ਜਾ ਰਹੇ ਸਨ ਤਾਂ ਇਸੇ ਦੌਰਾਨ ਇਹ ਵਾਰਦਾਤ ਸਾਹਮਣੇ ਆਈ ਹੈ, ਜਿਸ ਦੀ ਪੁਲਿਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ।