ਭਾਜਪਾ ਦੇ ਨਵੇ ਚੁਣੇ ਕੌਸਲਰਾਂ ਨੇ ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੀਟਿੰਗ

ਖਰੜ, (ਅਵਤਾਰ ਸਿੰਘ):-ਭਾਜਪਾ ਵਲੋਂ ਨਗਰ ਪੰਚਾਇਤ ਨਵਾਂ ਗਾਓ ਵਿਚ ਭਾਜਪਾ ਦੇ 16 ਉਮੀਦਵਾਰਾਂ ਦੀ ਸ਼ਾਨਦਾਰ ਅਤੇ ਇਤਿਹਾਸਕ ਜਿੱਤ ਤੋਂ ਬਾਅਦ ਭਾਜਪਾ ਦੀ ਨਵ-ਚੁਣੀ ਟੀਮ ਅਤੇ ਸੀਨੀਅਰ ਆਗੂਆਂ ਨੇ ਖਰੜ ਵਿਖੇ ਸੂਬਾ ਸਹਿ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਨਾਲ ਮੁਲਾਕਾਤ ਕੀਤੀ। ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ ਨੇ ਸਮੂਹ ਕੌਂਸਲਰਾਂ ਅਤੇ ਪਾਰਟੀ ਵਰਕਰਾਂ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਜਿੱਤ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ, ਵਿਕਾਸਮੁਖੀ ਸੋਚ ਅਤੇ ਲੋਕ ਸੇਵਾ ਪ੍ਰਤੀ ਵਿਸ਼ਵਾਸ ਦਾ ਪ੍ਰਤੀਕ ਹੈ। ਕਿ ਨਵ-ਚੁਣੀ ਟੀਮ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਇਸ ਮੌਕੇ ਹਾਜ਼ਰ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੇ ਸਮੇਂ ਵਿੱਚ ਜਨਤਾ ਦੀ ਸੇਵਾ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਵੀ ਦੁਹਰਾਇਆ। ਇਸ ਮੌਕੇ ਜਗਦੀਪ ਸਿੰਘ ਔਜਲਾ ਜਿਲਾ ਜਰਨਲ ਸਕੱਤਰ ਮੰਡਲ ਪ੍ਰਧਾਨ ਭੁਪਿੰਦਰ ਸਿੰਘ ਭੁਪੀ, ਜੋਗਿੰਦਰ ਗੁੱਜਰ, ਸ਼ਾਮ ਲਾਲ ਗੁੱਜਰ, ਸੁਰੀਂਦਰ ਬੱਬਲ ਪਰਮੋਦ ਕੁਮਾਰ ਜੌਨੀ ਅਤੇ ਨਗਰ ਕੌਂਸਲ ਦੇ ਸਾਰੇ ਨਵੇ-ਚੁਣੇ ਭਾਜਪਾ ਕੌਂਸਲਰ ਹਾਜ਼ਰ ਸਨ।
