ਨਰੇਗਾ ਕਰਮਚਾਰੀਆਂ ਵੱਲੋਂ ਹੜਤਾਲ ਸ਼ੁਰੂ : ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ।

0

ਮਾਲੇਰਕੋਟਲਾ 4 ਜੂਨ  ( ਮੁਨਸ਼ੀ ਫ਼ਾਰੂਕ ) ਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਪੰਜਾਬ ਪੱਧਰੀ ਫੈਸਲੇ ਅਨੁਸਾਰ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਦੇ ਨਰੇਗਾ ਮੁਲਾਜ਼ਮ ਪਿਛਲੇ 17-18 ਸਾਲਾਂ ਤੋਂ ਕੰਟਰੈਕਟ ਆਧਾਰ ‘ਤੇ ਸੇਵਾਵਾਂ ਨਿਭਾਅ ਰਹੇ ਹਨ ਅਤੇ ਆਪਣੀਆਂ ਸੇਵਾਵਾਂ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਵਿੱਚ ਕਈ ਸਰਕਾਰਾਂ ਬਦਲ ਚੁੱਕੀਆਂ ਹਨ ਪਰ ਕਿਸੇ ਵੀ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ। ਆਗੂਆਂ ਨੇ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਨਰੇਗਾ ਮੁਲਾਜ਼ਮਾਂ ਨੂੰ ਪਿਛਲੇ 6-7 ਮਹੀਨਿਆਂ ਤੋਂ ਤਨਖਾਹਾਂ ਵੀ ਨਹੀਂ ਮਿਲੀਆਂ, ਜਿਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾਈ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ। ਹੜਤਾਲ ਦੌਰਾਨ ਕਰਮਚਾਰੀ ਬਲਾਕ ਦਫ਼ਤਰਾਂ ਵਿੱਚ ਆਪਣੀ ਹਾਜ਼ਰੀ ਲਗਾਉਂਦੇ ਰਹਿਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਵਿਭਾਗ ਦੀ ਹੋਵੇਗੀ। ਇਸ ਮੌਕੇ ਹਾਜ਼ਰ ਆਗੂ: ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੜ੍ਹਤਵੀਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਗੁਰਜੀਤ ਸਿੰਘ, ਗਜਿੰਦਰ ਸਿੰਘ, ਅਕਾਸ਼ਦੀਪ ਸਿੰਘ, ਬਿਕਰਮ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ (ਜੀ.ਆਰ.ਐਸ.), ਮੁਹੰਮਦ ਆਸਿਫ਼ (ਟੀ.ਏ.), ਰਜਤ ਸਿੰਗਲਾ, ਹਰਜੀਤ ਕੌਰ, ਤੇਜਿੰਦਰ ਸਿੰਘ, ਰਣਜੀਤ ਕੌਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *