ਪੰਜਾਬ ਯੂਨੀਵਰਸਿਟੀ ਦਾਖਲਾ ਹਲਫ਼ਨਾਮਾ ਮਾਮਲਾ ਪਹੁੰਚਿਆ ਹਾਈਕੋਰਟ


ਚੰਡੀਗੜ੍ਹ, 3 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਯੂਨੀਵਰਸਿਟੀ ਦਾਖਲਾ ਹਲਫ਼ਨਾਮਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਚੁੱਕਿਆ ਹੈ। ਵਿਦਿਆਰਥੀ ਕੌਂਸਲ ਦੇ ਉਪ ਪ੍ਰਧਾਨ ਵਲੋਂ ਪਟੀਸ਼ਨ ਦਾਖਲ ਕੀਤੀ ਗਈ। ਪੰਜਾਬ ਤੇ ਹਰਿਆਣਾ ਹਾਈਕੋਰਟ ਇਸ ਪਟੀਸ਼ਨ ’ਤੇ ਹੁਣ ਸੋਮਵਾਰ ਨੂੰ ਪਟੀਸ਼ਨ ’ਤੇ ਸੁਣਵਾਈ ਕਰ ਸਕਦੀ ਹੈ।
ਪੰਜਾਬ ਯੂਨੀਵਰਸਿਟੀ ਮੁਤਾਬਕ ਐਡਮਿਸ਼ਨ ਫਾਰਮ ਦੇ ਨਾਲ ਹਲਫ਼ਨਾਮਾ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਬਿਨਾਂ ਇਸ ਤੋਂ ਦਾਖਲਾ ਨਹੀਂ ਕੀਤਾ ਜਾਵੇਗਾ। ਪੰਜਾਬ ਯੂਨੀਵਰਸਿਟੀ ਦੇ ਬਦਲਾਅ ਨੂੰ ਲੈ ਕੇ ਵਿਦਿਆਰਥੀ ਜਥੇਬੰਦੀ ਭੜਕੀ ਹੋਈ ਹੈ ਅਤੇ ਇਨ੍ਹਾਂ ਨਵੀਂਆਂ ਹਦਾਇਤਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵਲੋਂ ਦਾਖਲਾ ਲੈਣ ਲਈ ਨਵੀਂਆਂ ਹਦਾਇਤਾਂ ਮੁਤਾਬਿਕ ਦਾਖਲਾ ਲੈਣ ਵਾਲੇ ਵਿਦਿਆਰਥੀ ਐਡਮਿਸ਼ਨ ਫਾਰਮ ਦੇ ਨਾਲ ਇਕ ਹਲਫਨਾਮਾ ਵੀ ਜਮ੍ਹਾ ਕਰਵਾਉਣਗੇ। ਨਾਲ ਹੀ ਧਰਨੇ ਜਾਂ ਮੁਜ਼ਾਹਰੇ ’ਚ ਸ਼ਾਮਲ ਹੋਣ ’ਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀ ਖਿਲਾਫ ਕਾਰਵਾਈ ਕਰੇਗਾ। ਇਸ ਹਲਫਨਾਮੇ ਮਗਰੋਂ ਯੂਨੀਵਰਸਿਟੀ ਪੁਲਿਸ ਕਾਰਵਾਈ ਜਾਂ ਪ੍ਰਸ਼ਾਸਨਿਕ ਕਾਰਵਾਈ ਕਰਵਾਉਣ ਲਈ ਸੁਤੰਤਰ ਹੋਵੇਗੀ। ਇਨ੍ਹਾਂ ਹੀ ਨਹੀਂ ਵਿਦਿਆਰਥੀ ਸੰਗਠਨਾਂ ਨਾਲ ਨਹੀਂ ਜੁੜੇਗਾ, ਜੇ ਅਜਿਹਾ ਨਹੀਂ ਹੁੰਦਾ ਹੈ ਤਾਂ ਕਾਰਵਾਈ ਸੰਭਵ ਹੋਵੇਗੀ।