ਜੇਸੀਬੀ ਤੇ ਮੋਟਰਸਾਈਕਲ ਦੀ ਟੱਕਰ, 2 ਦੀ ਮੌਤ


ਪਟਿਆਲਾ 18 ਜੂਨ (ਨਿਊਜ਼ ਟਾਊਨ ਨੈੱਟਵਰਕ ) ਪਟਿਆਲਾ ਦੇ ਹਲਕਾ ਸਮਾਣਾ ਦੇ ਪਿੰਡ ਕਰਹਾਲੀ ਸਾਹਿਬ ਗੁਰੂ ਘਰ ਦੇ ਅੱਗੇ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਜੇ. ਸੀ. ਬੀ. ਵੱਲੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰਣ ਕਾਰਣ ਵਾਪਰਿਆ। ਹਾਦਸੇ ਤੋਂ ਬਾਅਦ ਜੇਸੀਬੀ ਚਾਲਕ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਿਆ।
ਮ੍ਰਿਤਕ ਨੌਜਵਾਨ ਪਿੰਡ ਕਰਹਾਲੀ ਸਾਹਿਬ ਦੇ ਰਹਿਣ ਵਾਲੇ ਸਨ ਅਤੇ ਪਟਿਆਲਾ ਤੋਂ ਡਿਊਟੀ ਕਰਕੇ ਵਾਪਸ ਆ ਰਹੇ ਸਨ। ਇਸ ਦੌਰਾਨ ਰਸਤੇ ਵਿਚ ਜੇ. ਸੀ. ਬੀ. ਚਾਲਕ ਦੀ ਗਲਤੀ ਕਾਰਣ ਇਹ ਹਾਦਸਾ ਵਾਪਰ ਗਿਆ। ਪੁਲਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀਆਂ ਹਨ ਅਤੇ ਜੇ. ਸੀ. ਬੀ. ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੂਜੇ ਪਾਸੇ ਮ੍ਰਿਤਕ ਨੌਜਵਾਨ ਅੰਮ੍ਰਿਤਪਾਲ ਅਤੇ ਤਜਿੰਦਰ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜੇਸੀਬੀ ਅਤੇ ਟਿੱਪਰਾਂ ਦੇ ਉੱਪਰ ਕੋਈ ਲਗਾਮ ਨਹੀਂ ਹੈ ਅਤੇ ਜਿਸ ਤਰ੍ਹਾਂ ਨਾਲ ਓਵਰ ਸਪੀਡ ਟਿੱਪਰ ਅਤੇ ਜੇਸੀਬੀਆਂ ਸੜਕਾਂ ਉੱਪਰ ਚੱਲ ਰਹੀਆਂ ਹਨ, ਇਸ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਪੀੜਤ ਪਰਿਵਾਰਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।