ਪਟਿਆਲਾ ਹਾਊਸ ਕੋਰਟ ਨੇ ਅਨਮੋਲ ਬਿਸ਼ਨੋਈ ਨੂੰ 11 ਦਿਨਾਂ ਦੀ ਰਿਮਾਂਡ ‘ਤੇ ਭੇਜਿਆ

0
ANMOL D

ਨਵੀਂ ਦਿੱਲੀ, 19 ਨਵੰਬਰ (ਨਿਊਜ਼ ਟਾਊਨ ਨੈਟਵਰਕ) : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਤੇ ਕਰੀਬੀ ਸਾਥੀ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਵਾਪਸ ਭੇਜਣ ਤੋਂ ਬਾਅਦ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।ਪਟਿਆਲਾ ਹਾਊਸ ਅਦਾਲਤ ਨੇ ਅਨਮੋਲ ਬਿਸ਼ਨੋਈ ਨੂੰ 11 ਦਿਨ ਦੇ ਰਿਮਾਂਡ ਉੱਤੇ ਭੇਜਿਆ ਹੈਂ। ਐਨਆਈਏ ਨੇ 15 ਦਿਨ ਦਾ ਰਿਮਾਂਡ ਮੰਗਿਆ ਸੀ। ਐਨ.ਸੀ.ਪੀ. ਨੇਤਾ ਬਾਬਾ ਸਿੱਦੀਕੀ ਦੀ ਹੱਤਿਆ, ਅਪ੍ਰੈਲ 2024 ਵਿਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਰਿਹਾਇਸ਼ ਉਤੇ ਗੋਲੀਬਾਰੀ, ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਅਤੇ ਹੋਰ ਅਪਰਾਧਾਂ ਦੇ ਮਾਮਲੇ ਵਿਚ ਲੋੜੀਂਦੇ ਅਨਮੋਲ ਨੂੰ ਮੰਗਲਵਾਰ ਨੂੰ ਅਮਰੀਕਾ ਤੋਂ ਵਾਪਸ ਭੇਜ ਦਿਤਾ ਗਿਆ ਸੀ। ਉਸ ਨੂੰ ਪਿਛਲੇ ਸਾਲ ਨਵੰਬਰ ਵਿਚ ਅਮਰੀਕਾ ਵਿਚ ਹਿਰਾਸਤ ਵਿਚ ਲਿਆ ਗਿਆ ਸੀ। ਸਾਲ 2022 ਤੋਂ ਫਰਾਰ ਅਮਰੀਕਾ ਸਥਿਤ ਅਨਮੋਲ 19ਵਾਂ ਮੁਲਜ਼ਮ ਹੈ, ਜਿਸ ਨੂੰ ਜੇਲ ਵਿਚ ਬੰਦ ਅਪਣੇ ਭਰਾ ਲਾਰੈਂਸ ਬਿਸ਼ਨੋਈ ਦੀ ਅਗਵਾਈ ਵਾਲੇ ਅਤਿਵਾਦੀ ਸਿੰਡੀਕੇਟ ਵਿਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਐਨ.ਆਈ.ਏ. ਦੇ ਇਕ ਬੁਲਾਰੇ ਨੇ ਇਕ ਬਿਆਨ ਵਿਚ ਕਿਹਾ, ‘‘ਅਨਮੋਲ ਵਿਰੁਧ ਮਾਰਚ 2023 ਵਿਚ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਚਾਰਜਸ਼ੀਟ ਦਾਇਰ ਕੀਤੀ ਗਈ ਸੀ ਕਿ ਉਸ ਨੇ 2020-2023 ਦੀ ਮਿਆਦ ਦੌਰਾਨ ਦੇਸ਼ ਵਿਚ ਵੱਖ-ਵੱਖ ਅਤਿਵਾਦੀ ਕਾਰਵਾਈਆਂ ਵਿਚ ਨਾਮਜ਼ਦ ਵਿਅਕਤੀਗਤ ਅਤਿਵਾਦੀ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੀ ਸਰਗਰਮੀ ਨਾਲ ਸਹਾਇਤਾ ਕੀਤੀ ਸੀ।’’ ਇਸ ਵਿਚ ਕਿਹਾ ਗਿਆ ਹੈ ਕਿ ਅਨਮੋਲ ਨੇ ਲਾਰੈਂਸ ਬਿਸ਼ਨੋਈ ਗਿਰੋਹ ਲਈ ਅਤਿਵਾਦੀ ਸਿੰਡੀਕੇਟ ਚਲਾਉਣਾ ਜਾਰੀ ਰੱਖਿਆ ਅਤੇ ਅਪਣੇ ਕਾਰਕੁਨਾਂ ਨੂੰ ਜ਼ਮੀਨ ਉਤੇ ਵਰਤ ਕੇ ਅਮਰੀਕਾ ਤੋਂ ਅਤਿਵਾਦੀ ਕਾਰਵਾਈਆਂ ਨੂੰ ਅੰਜਾਮ ਦਿਤਾ। ਐਨ.ਆਈ.ਏ. ਦੀ ਜਾਂਚ ਤੋਂ ਪਤਾ ਲੱਗਾ ਕਿ ਅਨਮੋਲ ਨੇ ਗਿਰੋਹ ਦੇ ਨਿਸ਼ਾਨੇਬਾਜ਼ਾਂ ਅਤੇ ਜ਼ਮੀਨੀ ਕਾਰਕੁਨਾਂ ਨੂੰ ਪਨਾਹ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਹੋਰ ਗੈਂਗਸਟਰਾਂ ਦੀ ਮਦਦ ਨਾਲ ਵਿਦੇਸ਼ੀ ਧਰਤੀ ਤੋਂ ਭਾਰਤ ’ਚ ਜਬਰੀ ਵਸੂਲੀ ਕਰਨ ’ਚ ਵੀ ਲੱਗਾ ਹੋਇਆ ਸੀ। ਐਨ.ਆਈ.ਏ. ਇਸ ਮਾਮਲੇ ਦੀ ਜਾਂਚ ਜਾਰੀ ਰੱਖ ਰਹੀ ਹੈ। ਅਤਿਵਾਦੀਆਂ, ਗੈਂਗਸਟਰਾਂ ਅਤੇ ਹਥਿਆਰ ਤਸਕਰਾਂ ਵਿਚਾਲੇ ਗਠਜੋੜ ਨੂੰ ਨਸ਼ਟ ਕਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ, ਉਨ੍ਹਾਂ ਦੇ ਬੁਨਿਆਦੀ ਢਾਂਚੇ ਅਤੇ ਫੰਡਿੰਗ ਚੈਨਲਾਂ ਨੂੰ ਸ਼ਾਮਲ ਕੀਤਾ ਗਿਆ ਹੈ।

Leave a Reply

Your email address will not be published. Required fields are marked *