ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਪ੍ਰਤੀ ਲੋਕਾਂ ‘ਚ ਕਾਫੀ ਉਤਸ਼ਾਹ : ਸ਼ੁਭਮ ਗਿਰੀ


ਕੁਰਾਲੀ, 9 ਦਸੰਬਰ (ਰਾਜਾ ਸਿੰਘ ਭੰਗੂ )- ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਪ੍ਰਤੀ ਇਲਾਕੇ ਦੇ ਪਿੰਡਾਂ ਦੇ ਲੋਕਾਂ ਵਿੱਚ ਕਾਫੀ ਉਤਸਾਹ ਪਾਇਆ ਜਾ ਰਿਹਾ ਹੈ। ਇਲਾਕੇ ਦੇ ਪਿੰਡਾਂ ਦੇ ਲੋਕ ਸਰਕਾਰ ਦੀਆਂ ਨੀਤੀਆਂ ਲੋਕ ਹਤੈਸ਼ੀ ਨੀਤੀਆਂ ਤੋਂ ਸੰਤੁਸ਼ਟ ਹਨ ਅਤੇ ਉਹ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਸਾਥ ਦੇਣ ਲਈ ਤਿਆਰ ਬਰ ਤਿਆਰ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੁਭਮ ਗਿਰੀ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੇ ਅੱਜ ਇਥੋਂ ਨੇੜਲੇ ਪਿੰਡ ਸਿਆਲਬਾ ਵਿਖੇ ਆਮ ਆਦਮੀ ਪਾਰਟੀ ਦੇ ਹਰਮਨ ਸਹੋਤਾ ਨਰੇਸ਼ ਕੁਮਾਰ ਦੇ ਹੱਕ ਵਿੱਚ ਡੋਰ ਟੂ ਡੋਰ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਹਲਕੇ ਦੇ ਸਮੁੱਚੇ ਜੋਨਾਂ ਅੰਦਰ ਆਮ ਆਦਮੀ ਪਾਰਟੀ ਦੇ ਵਰਕਰ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਲਬਰ ਸਿੰਘ ਸਿਆਲਬਾ, ਪ੍ਰਤਾਪ ਸਿੰਘ ਰਾਣਾ, ਸਰਪੰਚ ਸ਼ੁਭਮ ਗਿਰੀ, ਰਾਜਕੁਮਾਰ ਨੰਬਰਦਾਰ ਸਿਆਲਬਾ ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।
