ਗਵਰਨਰ ਪੰਜਾਬ ਨੂੰ ਵਪਾਰ ਮੁੜ ਸ਼ੁਰੂ ਕਰਨ ਅਤੇ ਗੁਰਦੁਆਰਾ ਲਾਂਗਾ ਖੋਲ੍ਹਣ ਸਬੰਧੀ ਮੰਗ-ਪੱਤਰ ਸੌਂਪਿਆ

ਮ੍ਰਿਤਸਰ 4 ਜੂਨ (ਮਨਜੀਤ ਸਿੰਘ ਸ਼ੇਰਗਿੱਲ )
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਸ੍ਰ. ਰਜਿੰਦਰ ਸਿੰਘ ਮਰਵਾਹਾ ਅਤੇ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਚੰਡੀਗੜ੍ਹ ਚੈਪਟਰ ਦੇ ਚੇਅਰਮੈਨ ਅਮਰਿੰਦਰ ਸਿੰਘ ਕੋਛੜ ਵੱਲੋਂ ਅਟਾਰੀ ਵਾਘਾ ਸਰਹੱਦ ਰਾਹੀਂ ਭਾਰਤ ਦਾ ਪਾਕਿਸਤਾਨ ਅਫ਼ਗ਼ਾਨਿਸਤਾਨ ਅਤੇ ਕੇਂਦਰੀ ਏਸ਼ੀਅਨ ਮੁਲਕਾਂ ਈਰਾਨ, ਇਰਾਕ ,ਉਜ਼ਬੇਕਿਸਤਾਨ, ਕਜ਼ਾਕਿਸਤਾਨ, ਤੁਰਕਮਿਨਸਤਾਨ ਅਤੇ ਤਾਜ਼ਕਿਸਤਾਨ ਆਦਿ ਨਾਲ ਪਿਛਲੇ ਸੱਤ ਸਾਲਾਂ ਤੋਂ ਬੰਦ ਆਪਸੀ ਵਪਾਰ ਮੁੜ ਸ਼ੁਰੂ ਕਰਨ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸੰਗਤਾਂ ਲਈ ਖੋਲ੍ਹਣ ਲਈ ਆਰੰਭੀ ਮੁਹਿੰਮ ਤਹਿਤ ਅੱਜ ਪੰਜਾਬ ਦੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਰਾਜ ਭਵਨ ਵਿੱਚ ਮੀਟਿੰਗ ਕੀਤੀ। ਗਵਰਨਰ ਸਾਹਿਬ ਨਾਲ ਮੀਟਿੰਗ ਬੜੇ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਉਨ੍ਹਾਂ ਨੇ ਸ੍ਰ. ਰਜਿੰਦਰ ਸਿੰਘ ਮਰਵਾਹਾ ਦੀ ਗੱਲ ਪੂਰੀ ਤਵੱਜ਼ੋਂ ਸਹਿਤ ਸੁਣੀ ਅਤੇ ਉਨ੍ਹਾਂ ਵੱਲੋਂ ਦਿੱਤੇ ਮੰਗ ਪੱਤਰ ਨੂੰ ਹਾਸਲ ਕੀਤਾ। ਅਟਾਰੀ ਵਾਘਾ ਸਰਹੱਦ ਰਾਹੀਂ ਆਪਸੀ ਅੰਤਰਰਾਸ਼ਟਰੀ ਵਪਾਰ ਬੰਦ ਹੋਣ ਕਾਰਨ ਪੈਦਾ ਹੋਏ ਵਿੱਤੀ ਹਾਲਾਤਾਂ ਦਾ ਵਰਨਣ ਕਰਦੇ ਦੇਂਦੇ ਹੋਏ ਸ੍ਰ. ਮਰਵਾਹਾ ਨੇ ਗਵਰਨਰ ਪੰਜਾਬ ਨੂੰ ਦੱਸਿਆ ਕਿ ਇਹ ਸਮੱਸਿਆ ਪੰਜਾਬ ਅਤੇ ਵਿਸੇਸ਼ ਕਰਕੇ ਅੰਮ੍ਰਿਤਸਰ ਦੇ ਕਿਸਾਨਾਂ,ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਸਿੱਧਾ ਸਬੰਧਿਤ ਹੈ ਜਿਸ ਕਾਰਨ ਅਤੇ ਉਹ ਮਾੜੇ ਅਰਥਚਾਰੇ ਦਾ ਸ਼ਿਕਾਰ ਹੋ ਰਹੇ ਹਨ, ਜਿਸ ਦਾ ਹੱਲ ਬਹੁਤ ਜ਼ਰੂਰੀ ਹੈ।
