ਪੈਟਰੋਲ-ਡੀਜ਼ਲ ਦੀਆਂ ਦੀਆਂ ਕੀਮਤਾਂ ’ਚ ਮੁੜ ਵਾਧਾ

0

ਪਿਛਲੇ 9 ਦਿਨਾਂ ਵਿੱਚ ਤੀਜੀ ਵਾਰ ਹੋਇਆ ਵਾਧਾ

ਨਵੀਂ ਦਿੱਲੀ, 23 ਮਈ (ਨਿਊਜ਼ ਟਾਊਨ ਨੈਟਵਰਕ) : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਵਾਧਾ ਹੋਇਆ ਹੈ। ਇਹ ਪਿਛਲੇ ਨੌਂ ਦਿਨਾਂ ਵਿੱਚ ਤੀਜਾ ਵਾਧਾ ਹੈ। ਸਰਕਾਰੀ ਪੈਟਰੋਲੀਅਮ ਕੰਪਨੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬੁੱਧਵਾਰ 23 ਮਈ 2026 ਨੂੰ ਦਿੱਲੀ ਵਿੱਚ ਪੈਟਰੋਲ 87 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਅੱਜ 91 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ। ਇਸ ਦੇ ਨਾਲ ਦਿੱਲੀ ਵਿੱਚ ਪੈਟਰੋਲ ਦੀ ਨਵੀਂ ਕੀਮਤ 99.51 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀ ਨਵੀਂ ਕੀਮਤ ਹੁਣ 92.49 ਰੁਪਏ ਪ੍ਰਤੀ ਲੀਟਰ ਹੈ। ਵਧੀਆਂ ਕੀਮਤਾਂ ਅੱਜ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ। ਸ਼ੁੱਕਰਵਾਰ 15 ਮਈ ਇਸ ਸਾਲ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਪਹਿਲੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਜਾਂ ਇਸ ਤੋਂ ਵੱਧ ਪ੍ਰਤੀ ਲੀਟਰ ਵਾਧਾ ਕੀਤਾ। ਇਹ ਵਾਧਾ ਲਗਭਗ ਚਾਰ ਸਾਲਾਂ ਬਾਅਦ ਹੋਇਆ ਹੈ। ਸਿਰਫ਼ 4 ਦਿਨ ਬਾਅਦ ਮੰਗਲਵਾਰ 19 ਮਈ 2026 ਨੂੰ ਪੈਟਰੋਲ ਦੀਆਂ ਕੀਮਤਾਂ (ਦਿੱਲੀ ਦੀਆਂ ਕੀਮਤਾਂ) ਵਿੱਚ 87 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 91 ਪੈਸੇ ਦਾ ਵਾਧਾ ਕੀਤਾ ਗਿਆ। ਇਸ ਤੋਂ ਬਾਅਦ ਅੱਜ ਇੱਕ ਵਾਰ ਫਿਰ ਪੈਟਰੋਲ 91 ਪੈਸੇ ਮਹਿੰਗਾ ਹੋ ਗਿਆ ਹੈ ਜਦਕਿ ਡੀਜ਼ਲ 87 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਤੇਲ ਕੰਪਨੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿੱਚ ਪੈਟਰੋਲ ਹੁਣ 87 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਪ੍ਰਤੀ ਲੀਟਰ ਨਵੀਂ ਕੀਮਤ ਹੁਣ 99.51 ਰੁਪਏ ਹੋ ਗਈ ਹੈ। ਕੋਲਕਾਤਾ ਵਿੱਚ, ਕੀਮਤ 94 ਪੈਸੇ ਵਧ ਕੇ 110.64 ਰੁਪਏ ਮੁੰਬਈ ਵਿੱਚ 90 ਪੈਸੇ ਵਧ ਕੇ 108.49 ਰੁਪਏ ਅਤੇ ਚੇਨਈ ਵਿੱਚ 82 ਪੈਸੇ ਵਧ ਕੇ 103.31 ਰੁਪਏ ਹੋ ਗਈ ਹੈ। ਇੱਕ ਅਨੁਮਾਨ ਅਨੁਸਾਰ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ, ਸਰਕਾਰੀ ਤੇਲ ਕੰਪਨੀਆਂ ਨੂੰ ਪੈਟਰੋਲ, ਡੀਜ਼ਲ, ਐਲਪੀਜੀ ਅਤੇ ਜੈੱਟ ਈਂਧਨ ‘ਤੇ ਰੋਜ਼ਾਨਾ 1,380 ਰੁੁਪਏ ਕਰੋੜ ਦਾ ਨੁਕਸਾਨ ਹੋ ਰਿਹਾ ਹੈ।

Leave a Reply

Your email address will not be published. Required fields are marked *