ਪੌਂਗ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਇਨ੍ਹਾਂ ਇਲਾਕਿਆਂ ‘ਚ ਅਲਰਟ

0
discharge-of-wa10349-1538371952

ਤਲਵਾੜਾ, 5 ਜੁਲਾਈ ( ਨਿਊਜ਼ ਟਾਊਨ ਨੈੱਟਵਰਕ ) ਲਗਾਤਾਰ ਪੈ ਰਹੇ ਮੀਂਹ ਕਾਰਣ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ। ਹਾਲਾਤ ਨੂੰ ਦੇਖਦੇ ਹੋਏ ਨਹਿਰੀ ਵਿਭਾਗ ਨੇ ਹੜ੍ਹਾਂ ਦੇ ਅਗਾਊਂ ਪ੍ਰਬੰਧਾਂ ਲਈ ਅਲਰਟ ਜਾਰੀ ਕੀਤਾ ਹੈ। ਨਹਿਰੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨੇ ਪੱਤਰ ਜਾਰੀ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਨਹਿਰੀ ਵਿਭਾਗ ਨੇ ਇਹ ਪੱਤਰ ਬੀਬੀਐੱਮਬੀ ਪ੍ਰਸ਼ਾਸਨ ਵੱਲੋਂ ਜਾਰੀ ਨਿਰਦੇਸ਼ਾਂ ਦੇ ਆਧਾਰ ’ਤੇ ਜਾਰੀ ਕੀਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੱਤਰ ’ਚ ਬੀਬੀਐੱਮਬੀ ਨੇ ਪੌਂਗ ਡੈਮ ਦੀ ਝੀਲ ’ਚ ਪਾਣੀ ਦਾ ਪੱਧਰ ਕਿਸੇ ਵੇਲੇ ਵੀ ਹੋਰ ਵੱਧਣ ਦਾ ਖਦਸ਼ਾ ਪ੍ਰਗਟਾਇਆ ਹੈ। ਇਸ ਵੇਲੇ ਪੌਂਗ ਡੈਮ ’ਚ ਪਾਣੀ ਦਾ ਪੱਧਰ 1320.40 ਫੁੱਟ ’ਤੇ ਪਹੁੰਚ ਚੁੱਕਾ ਹੈ। ਡੈਮ ਏਰੀਆ ਅਤੇ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਕਿਸੇ ਵੀ ਸਮੇਂ ਡੈਮ ’ਚ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ ਜਿਸ ਤਹਿਤ ਡੈਮ ਵਿੱਚੋਂ ਸ਼ਾਹ ਨਹਿਰ ਬੈਰਾਜ ਅਤੇ ਅੱਗੇ ਬਿਆਸ ਦਰਿਆ ਵਿਚ ਪਾਣੀ ਛੱਡਣ ਦੀ ਸੰਭਾਵਨਾ ਹੈ।

ਇਸ ਸੰਭਾਵੀ ਖਤਰੇ ਦੇ ਮੱਦੇਨਜ਼ਰ ਹੀ ਬੀਬੀਐੱਮਬੀ ਨੇ ਅਗਾਊਂ ਐਡਵਾਇਜ਼ਰੀ ਜਾਰੀ ਕੀਤੀ ਹੈ। ਨਹਿਰੀ ਵਿਭਾਗ ਨੇ ਸਥਾਨਕ ਪੌਂਗ ਡੈਮ ਅਧੀਨ ਪੈਂਦੇ ਜ਼ਿਲ੍ਹਾ ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਅਤੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੇ ਡਿਪਟੀ ਕਮਿਸ਼ਨਰ, ਸਬ ਡਿਵੀਜ਼ਨਲ ਮੈਜਿਸਟਰੇਟ ਮੁਕੇਰੀਆਂ, ਦਸੂਹਾ ਅਤੇ ਜ਼ਿਲ੍ਹਾ ਕਾਂਗੜਾ ਦੇ ਜਵਾਲੀ, ਨੂਰਪੁਰ, ਫਤਹਿਪੁਰ, ਇੰਦੌਰਾ ਦੇ ਐੱਸਡੀਐੱਮ ਤੇ ਸਬੰਧਤ ਥਾਣਾ ਮੁਖੀਆਂ ਨੂੰ ਅਗਾਊਂ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

Leave a Reply

Your email address will not be published. Required fields are marked *