ਪ੍ਰਤਾਪ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ


ਕਾਨੂੰਨ ਵਿਵਸਥਾ ਤੇ ਲੈਂਡ ਪੂਲਿੰਗ ਨੀਤੀ ‘ਤੇ ਚਰਚਾ ਕਰਨ ਦੀ ਕੀਤੀ ਬੇਨਤੀ
ਚੰਡੀਗੜ੍ਹ, 8 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਇਕ ਪੱਤਰ ਲਿਖਿਆ ਗਿਆ ਹੈ। ਪੱਤਰ ਵਿਚ ਉਨ੍ਹਾਂ ਨੇ ਮਾਨਯੋਗ ਸਪੀਕਰ ਸੰਧਵਾਂ ਜੀ ਨੂੰ ਪੰਜਾਬ ਦੇ ਚਿੰਤਾਜਨਕ ਕਾਨੂੰਨ ਵਿਵਸਥਾ ਦੇ ਵਿਗੜਦੇ ਹਾਲਾਤ ਅਤੇ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਤਰਨਾਕ ਪ੍ਰਭਾਵਾਂ ‘ਤੇ ਚਰਚਾ ਕਰਨ ਲਈ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਬੇਨਤੀ ਕੀਤੀ ਹੈ। ਉਹ ਕਿਹਾ ਕਿ ਉਹ ਜਨਤਕ ਚਿੰਤਾ ਦੇ ਜ਼ਰੂਰੀ ਮੁੱਦੇ ਹਨ ਜੋ ਕੇਂਦ੍ਰਿਤ ਬਹਿਸ ਦੀ ਮੰਗ ਕਰਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ 10-11 ਜੁਲਾਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।
