ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿੱਚ ਮਨਾਇਆ ਗਿਆ ਪ੍ਰੈਸ ਦਿਵਸ

0

ਭਗਤਾ ਭਾਈਕਾ ( ਰਾਜਿੰਦਰਪਾਲ ਸ਼ਰਮਾ)

 ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿੱਚ ਪ੍ਰੈਸ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਵੱਲੋਂ ਕਈ ਤਰ੍ਹਾਂ ਦੇ ਭਾਸ਼ਣ ਪੇਸ਼ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲ ਸੋਨੂ ਕੁਮਾਰ ਕਾਂਗੜ ਨੇ ਦੱਸਿਆ ਕਿ ਪ੍ਰੈਸ ਸਮਾਜ ਦੀ ਨੀਂਹ ਹੈ। ਇਸ ਪ੍ਰੈਸ ਦਿਵਸ ਦੀ ਸ਼ੁਰੂਆਤ 1991 ਵਿੱਚ ਯੁਨੈਸਕੋ ਦੀ ਸੰਸਥਾ ਨੇ ਕੀਤੀ ਸੀ ਅਤੇ ਇਸਨੂੰ 3 ਮਈ ਨੂੰ ਮਨਾਉਣ ਦਾ ਫੈਸਲਾ ਕੀਤਾ। ਪ੍ਰੈਸ ਸਮਾਜਿਕ ਜੀਵਨ ਵਿਚ ਜਾਗਰੂਕਤਾ ਫੈਲਾਉਣ ਵਿੱਚ ਵਿਸ਼ੇਸ਼ ਮਹੱਤਤਾ ਰੱਖਦੀ ਹੈ। ਮੀਡੀਆ ਦੀ ਆਜ਼ਾਦੀ ਤੋਂ ਬਿਨਾਂ ਖਬਰਾਂ ਨੂੰ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ ਜਾ ਸਕਦਾ ਅਤੇ ਲੋਕਾਂ ਨੂੰ ਸਹੀ ਜਾਣਕਾਰੀ ਨਹੀਂ ਮਿਲਦੀ।ਇਹ ਉਹਨਾਂ ਪੱਤਰਕਾਰਾਂ ਦੀ ਬਹਾਦਰੀ ਅਤੇ ਸਮਰਪਣ ਦਾ ਜਸ਼ਨ ਮਨਾਉਣ ਦਾ ਦਿਨ ਵੀ ਹੈ ਜੋ ਸੱਚਾਈ ਦੀ ਰਿਪੋਰਟ ਕਰਨ ਲਈ ਆਪਣੀ ਜਾਨ ਖਤਰੇ ਵਿੱਚ ਪਾਉਂਦੇ ਹਨ, ਅਕਸਰ ਵੱਡੀਆਂ ਮੁਸੀਬਤਾਂ ਦਾ ਸਾਹਮਣਾ ਕਰਦੇ ਹੋਏ ਇਹ ਉਹਨਾਂ ਪੱਤਰਕਾਰਾਂ ਨੂੰ ਯਾਦ ਕਰਨ ਦਾ ਵੀ ਦਿਨ ਹੈ ਜਿਨ੍ਹਾਂ ਨੇ ਪ੍ਰੈਸ ਦੀ ਆਜ਼ਾਦੀ ਲਈ ਆਪਣੀ ਵਚਨਬੱਧਤਾ ਦੀ ਅੰਤਿਮ ਕੀਮਤ ਅਦਾ ਕੀਤੀ ਹੈ। ਇਸ ਲਈ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਰਾਹੀਂ ਨਿਊਜ਼ ਮੀਡੀਆ ਦੀ ਆਜ਼ਾਦੀ ਦੀ ਮਹੱਤਤਾ ਨੂੰ ਸਮਝਾਇਆ ਜਾਂਦਾ ਹੈ ਅਤੇ ਉਹਨਾਂ ਦੇ ਸੰਘਰਸ਼ ਨੂੰ ਸਮਾਜ ਚ ਮਹਿਸੂਸ ਕਰਵਾਉਂਦਾ ਯਤਨ ਕੀਤਾ ਜਾਂਦਾ ਹੈ। 

ਇਸ ਮੌਕੇ ਤੇ ਧਾਰਮਿਕ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ,ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ,ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *