ਸੰਯੁਕਤ ਕਿਸਾਨ ਮੋਰਚੇ ਨੇ ਟਰੰਪ ਤੇ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

0
Screenshot 2025-08-13 163051

ਬਰਨਾਲਾ, 13 ਅਗੱਸਤ (ਨਿਊਜ਼ ਟਾਊਨ ਨੈਟਵਰਕ) :

ਸੰਯੁਕਤ ਕਿਸਾਨ ਮੋਰਚਾ ਪੰਜਾਬ ਅਤੇ ਭਾਰਤ ਦੇ ਸੱਦੇ ਉੱਤੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਬਰਨਾਲਾ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਡੋਨਲਡ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਡੋਨਲਡ ਟਰੰਪ ਵਪਾਰ ਸਮਝੌਤੇ ਦੀ ਆੜ ਹੇਠ ਪੂਰੇ ਭਾਰਤ ’ਚ ਖੇਤੀਬਾੜੀ ਦੇ ਨਾਲ ਸਬੰਧਤ ਦਾਲਾਂ ਤੇ ਤੇਲ ਅਤੇ ਸਹਾਇਕ ਧੰਦੇ ਡੇਅਰੀ ਫਾਰਮਿੰਗ, ਪੋਲਟਰੀ ਫਾਰਮਾਂ ਨੂੰ ਖਤਮ ਕਰਨਾ ਚਾਹੁੰਦੇ ਹਨ, ਇਸ ਦੇ ਨਾਲ ਖੇਤੀ ਸੈਕਟਰ ਦੇ ਨਾਲ ਸਬੰਧਤ ਰੁਜ਼ਗਾਰ ਬਿਲਕੁਲ ਖਤਮ ਹੋ ਜਾਵੇਗਾ ਤੇ ਦੇਸ਼ ਦੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਵੇਗੀ। ਮੋਦੀ ਸਰਕਾਰ ਦੀ ਜੋ ਵਾਰਤਾ ਅਮਰੀਕਾ ਦੇ ਨਾਲ ਚੱਲ ਰਹੀ ਹੈ ਦੇਸ਼ ਦੇ ਲੋਕਾਂ ਨੂੰ ਦਿਸ ਨਹੀਂ ਰਹੀ, 1990 ਦਾ ਵਿਸ਼ਵ ਵਪਾਰ ਸਮਝੌਤੇ ਤੋਂ ਬਾਅਦ ਦੇਸ਼ ਦੀ ਕਿਸਾਨੀ ਅਤੇ ਛੋਟੇ ਵਪਾਰ ਤੇ ਵੱਡੀ ਮਾਰ ਪਈ ਹੈ। ਉਸ ਤੋਂ ਵੀ ਵੱਡੀ ਮਾਰ ਭਾਰਤ ਦੀ ਕਿਸਾਨੀ ਅਤੇ ਅਰਥਚਾਰੇ ਡੋਨਲਡ ਟਰੰਪ ਦੇ ਇਸ ਸਮਝੋਤੇ ਦੇ ਨਾਲ ਪਵੇਗੀ।

ਇਸ ਸਮਝੌਤੇ ਦੇ ਵਿਰੋਧ ’ਚ ਪੂਰੇ ਭਾਰਤ ’ਚ ਮੋਦੀ ਸਰਕਾਰ ਅਤੇ ਡੋਨਲਡ ਟਰੰਪ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਪੁਤਲੇ ਫੂਕੇ ਗਏ ਹਨ। ਇਸ ਮੌਕੇ ਪਵਿੱਤਰ ਸਿੰਘ ਲਾਲੀ, ਚਮਕੌਰ ਸਿੰਘ ਨੈਣੇਵਾਲ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਗੁਰਮੇਲ ਸ਼ਰਮਾ, ਇੰਦਰਪਾਲ ਸਿੰਘ, ਜਗਰਾਜ ਸਿੰਘ ਹਰਦਾਸਪੁਰਾ, ਦਰਸ਼ਨ ਸਿੰਘ ਉੱਗੋਕੇ, ਭੈਣ ਬਿੰਦਰਪਾਲ ਕੌਰ ਭਦੌੜ, ਪਰਵਿੰਦਰ ਸਿੰਘ, ਮਨਜੀਤ ਰਾਜ ਆਦਿ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਵਪਾਰ ਸਮਝੌਤਾ ਕਿਸੇ ਵੀ ਕੀਮਤ ਉਤੇ ਦੇਸ਼ ’ਚ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਪਹਿਲਾਂ ਹੀ ਕਿਸਾਨ ਕਰਜ਼ੇ ਦੇ ਬੋਝ ਹੇਠਾਂ ਦੱਬੇ ਪਏ ਹਨ ਅਤੇ ਨਿੱਤ ਨਵੇਂ ਕਾਨੂੰਨ ਲਾਗੂ ਕਰਕੇ ਕਿਸਾਨਾਂ ਉੱਤੇ ਹੋਰ ਬੋਝ ਪਾਇਆ ਜਾ ਰਿਹਾ, ਜਿਸ ਕਾਰਨ ਕਿਸਾਨੀ ਧੰਦਾ ਲਾਹੇਵੰਦ ਨਹੀਂ ਰਿਹਾ। ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਵੱਲੋਂ ਬਿਜਲੀ ਬੋਰਡ ਦੇ ਮੁਲਾਜ਼ਮਾਂ ਅਤੇ ਸੀਵਰੇਜ ਬੋਰਡ ਦੇ ਆਊਟ ਸੋਰਸਿੰਗ ਕਾਮਿਆਂ ਦੀ ਹੜਤਾਲ ਦੀ ਹਮਾਇਤ ਕਰੇਗਾ।

Leave a Reply

Your email address will not be published. Required fields are marked *