ਤੇਲ ਦੀਆਂ ਚ ਹੋਇ ਵਾਧੇ ਦਾ ਵਿਰੋਧ ਕਰਨ ਵਾਲੇ ਪ੍ਰਦਰਸ਼ਨ ਕਾਰੀਆਂਤੇ ਲਾਠੀ ਚਾਰਜ ਦਾ ਵਿਰੋਧ

0

ਸਨੌਰ, (ਰਾਜਿੰਦਰ ਸਿੰਘ ਥਿੰਦ): ਤੇਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਅਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਲੋਕਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਿਆ ਕਰਦਿਆਂ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਨਿਰਮਲ ਸਿੰਘ ਭੱਟੀਆ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਉੱਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੱਟੀਆ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਲੋਕਾਂ ਦਾ ਜੀਵਨ ਬਹੁਤ ਪ੍ਰਭਾਵਿਤ ਹੋ ਰਿਹਾ ਹੈ। ਮਹਿੰਗਾਈ ਪਹਿਲਾਂ ਹੀ ਲੋਕਾਂ ਦੀ ਕਮਰ ਤੋੜ ਚੁੱਕੀ ਹੈ ਅਤੇ ਹੁਣ ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਨਾਲ ਹਰ ਵਰਗ ਉੱਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਘਰੇਲੂ ਖਰਚੇ ਚਲਾਉਣਾ ਦਿਨੋਂ-ਦਿਨ ਮੁਸ਼ਕਲ ਹੁੰਦਾ ਜਾ ਰਿਹਾ ਹੈ। ਚੌਧਰੀ ਭੱਟੀਆ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਆਵਾਜ਼ ਉਠਾਉਣ ਦਾ ਅਧਿਕਾਰ ਹੈ, ਪਰ ਸਰਕਾਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ਉੱਤੇ ਲਾਠੀਚਾਰਜ ਕਰਨਾ ਬਹੁਤ ਹੀ ਨਿੰਦਣਯੋਗ ਅਤੇ ਗੈਰ-ਲੋਕਤੰਤਰੀ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਣਨੀਆਂ ਚਾਹੀਦੀਆਂ ਹਨ ਨਾ ਕਿ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਤੇਲ ਦੀਆਂ ਕੀਮਤਾਂ ਵਿੱਚ ਰਾਹਤ ਦੇਵੇ ਅਤੇ ਲਾਠੀਚਾਰਜ ਦੀ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰੇ। ਭੱਟੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਅੱਗੇ ਵੀ ਆਮ ਜਨਤਾ ਦੇ ਮੁੱਦਿਆਂ ਨੂੰ ਪੂਰੀ ਤਾਕਤ ਨਾਲ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਤਾਂ ਕਾਂਗਰਸ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਦਿਦਾਰ ਸਿੰਘ ਦੋਣਕਲਾ ਸੈਕਟਰੀ, ਸਤਿਨਾਮ ਸਿੰਘ ਜਨਰਲ ਸੈਕਟਰੀ, ਹਰਮਿੰਦਰ ਸਿੰਘ ਕੁੱਕੂ ਸੈਕਟਰੀ, ਗੁਰਨਾਮ ਸਿੰਘ ਸੈਕਟਰੀ, ਕੁਲਦੀਪ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਸਨੌਰ, ਕਾਲ਼ਾ ਸਿੰਘ ਰਾਏਪੁਰ ਪ੍ਰਧਾਨ ਕਿਸਾਨ ਸੈੱਲ ਹਲਕਾ ਸਨੌਰ ,ਕਾਹਨ ਸਿੰਘ ਮੰਜਾਲ ,ਨੱਛਤਰ ਸਿੰਘ ,ਗੁਰਮੀਤ ਬਾਵਾ, ਸੋਨੀ ਕਪੁਰੀ ਤੇ ਹੋਰ ਮੌਜੂਦ ਸਨ।

Leave a Reply

Your email address will not be published. Required fields are marked *