ਉਗਰਾਹਾਂ ਵੱਲੋਂ ਵੱਖ ਵੱਖ ਮੰਗਾ ਨੂੰ ਲੈਕੇ ਡਿਪਟੀ ਕਮਿਸ਼ਨਰ ਆਂ ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ 2 ਜੂਨ ਨੂੰ।

ਬਰਨਾਲਾ, 30 ਮਈ(ਰਾਈਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਰਨਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਦੀ ਪ੍ਰਧਾਨਗੀ ਹੇਠ ਧਨੌਲਾ ਵਿਖੇ ਹੋਈ ਜਿਸ ਵਿੱਚ ਕਿਸਾਨਾਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਭੱਖ ਦੇ ਮੁੱਦਿਆਂ ਵਿਚਾਰ ਚਰਚਾ ਹੋਈ।2 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ਼ ਪ੍ਰਦਰਸ਼ਨ 11ਤੋ 2 ਵੱਜੇ ਤੱਕ ਕੀਤਾ ਜਾਵੇਗਾ।ਕਿਸਾਨਾਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਮੰਗਾਂ ਮੱਸਲਿਆ ਨੂੰ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਕਿਸ ਪ੍ਰਕਾਰ ਨਜ਼ਰ ਅੰਦਾਜ਼ ਕਰ ਰਹੀ ਜਿਵੇਂ ਕਿ ਫਸਲਾ ਦੀ ਖਰੀਦ ਨੂੰ ਐਮ ਐਸ ਪੀ ਗਾਰੰਟੀ ਕਾਨੂੰਨ ਬਣਾਇਆ ਜਾਵੇ। ਕਿਸਾਨਾਂ ਨੂੰ ਨਵੇਂ ਬਣੇ ਹੱਦ ਕਰਜ਼ਿਆਂ ਦੇ ਅਨੁਸਾਰ ਕਰਜ਼ਾ ਦੇਣ ਲਈ ਕੇਂਦਰੀ ਸਹਿਕਾਰੀ ਬੈਂਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ।ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜਾ ਮੁਆਫ ਕੀਤਾ ਜਾਵੇ ਮਜ਼ਦੂਰਾਂ ਚਾਰ ਲੇਬਰ ਕੋਡ ਖਤਮ ਕੀਤੇ ਜਾਣ ਅਤੇ ਨਰੇਗਾ ਕਾਮਿਆਂ ਨੂੰ 100 ਦਿਨ ਕੰਮ ਦੀ ਗਾਰੰਟੀ ਦਿੱਤੀ ਜਾਵੇ ਬਿਜਲੀ ਸੋਧ ਬਿਲ 2025 ਰੱਦ ਕੀਤਾ ਜਾਵੇ।ਡੀਜ਼ਲ ਪੈਟਰੋਲ ਦੀਆਂ ਕੀਮਤਾਂ ਬੇਸ਼ੁਮਾਰ ਵਾਧਾ ਤੇ ਹੋਰ ਖਾਣ ਪੀਣ ਵਸਤੂਆ ਦੀ ਵਧ ਰਹੀ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ ਵੱਧ ਰਹੀਆਂ ਕੀਮਤਾਂ ਨੂੰ ਕੰਟਰੋਲ ਕੀਤਾ ਜਾਵੇ।ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਅਤੇ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕੀਤੀ ਜਾਵੇ। ਇਸ ਰੋਸ਼ ਧਰਨੇ ਵਿੱਚ ਵੱਧ ਤੋਂ ਵੱਧ ਗਿਣਤੀ ਸ਼ਮੂਲੀਅਤ ਕਰਨ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਜਰ, ਸਕੱ, ਜਰਨੈਲ ਸਿੰਘ ਬਦਰਾ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਨਰਿੱਪਜੀਤ ਸਿੰਘ ਬਡਬਡ ਬਲਵਿੰਦਰ ਸਿੰਘ ਔਰਤ ਆਗੂ ਲਖਵੀਰ ਕੌਰ ਧਨੌਲਾ ਅਮਰਜੀਤ ਕੌਰ ਬਡਬਡ ਗੁਰਜੀਤ ਕੌਰ ਭੱਠਲ। ਇਨ੍ਹਾਂ ਇਲਾਵਾ ਪਿੰਡ ਇਕਾਈਆਂ ਦੇ ਪ੍ਰਧਾਨ ਤੇ ਸਕੱਤਰ ਹਾਜ਼ਰ ਸਨ
