‘ਸਤਲੁਜ’ ਫਿਲਮ ‘ਚ 25 ਹਜ਼ਾਰ ਲਾਪਤਾ ਲੋਕਾਂ ਦੇ ਦਾਅਵੇ ਦਾ ਸਬੂਤ ਦਿਓ : ਰਵਨੀਤ ਸਿੰਘ ਬਿੱਟੂ

0
bittu

'ਸਤਲੁਜ' ਫਿਲਮ 'ਚ 25 ਹਜ਼ਾਰ ਲਾਪਤਾ...

ਚੰਡੀਗੜ੍ਹ : ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫਿਲਮ ਦੇ ਨਿਰਮਾਤਾ ਅਤੇ ਨਿਰਦੇਸ਼ਕ ਨੂੰ 25 ਹਜ਼ਾਰ ਲਾਪਤਾ ਜਾਂ ਗੈਰ-ਕਾਨੂੰਨੀ ਢੰਗ ਨਾਲ ਸਸਕਾਰ ਕੀਤੇ ਲੋਕਾਂ ਦੇ ਦਾਅਵੇ ਸਬੰਧੀ ਦਸਤਾਵੇਜ਼ੀ ਸਬੂਤ ਜਨਤਕ ਕਰਨ ਦੀ ਚੁਣੌਤੀ ਦਿੱਤੀ ਹੈ।

ਬਿੱਟੂ ਨੇ ਕਿਹਾ ਕਿ ਜੇਕਰ ਇਹ ਅੰਕੜਾ ਸਿਰਫ਼ ਅੰਦਾਜ਼ਿਆਂ ਜਾਂ ਦੋਸ਼ਾਂ ‘ਤੇ ਆਧਾਰਿਤ ਹੈ ਤਾਂ ਫਿਲਮ ਵਿੱਚ ਇਸ ਨੂੰ ਇਤਿਹਾਸਕ ਸੱਚ ਵਜੋਂ ਪੇਸ਼ ਕਰਨਾ ਠੀਕ ਨਹੀਂ। ਉਨ੍ਹਾਂ ਸਵਾਲ ਕੀਤਾ ਕਿ ਦਰਸ਼ਕਾਂ ਨੂੰ ਇਹ ਕਿਉਂ ਨਹੀਂ ਦੱਸਿਆ ਗਿਆ ਕਿ ਇਸ ਗਿਣਤੀ ਦੀ ਪੁਸ਼ਟੀ ਕਿਸੇ ਅੰਤਿਮ ਅਦਾਲਤੀ ਫ਼ੈਸਲੇ ਜਾਂ ਅਧਿਕਾਰਕ ਜਾਂਚ ਰਾਹੀਂ ਨਹੀਂ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਫਿਲਮ ਵਿੱਚ ਪੰਜਾਬ ਦੇ ਅੱਤਵਾਦ ਦੇ ਦੌਰ ਦਾ ਇਤਿਹਾਸ ਇੱਕ ਪੱਖੀ ਢੰਗ ਨਾਲ ਦਰਸਾਇਆ ਗਿਆ ਹੈ। ਬਿੱਟੂ ਨੇ ਕਿਹਾ ਕਿ ਉਸ ਦੌਰ ਦੌਰਾਨ ਬੇਕਸੂਰ ਹਿੰਦੂਆਂ, ਬੱਸ ਯਾਤਰੀਆਂ, ਦੁਕਾਨਦਾਰਾਂ, ਸਰਕਾਰੀ ਕਰਮਚਾਰੀਆਂ ਅਤੇ ਮਜ਼ਦੂਰਾਂ ਦੀਆਂ ਹੱਤਿਆਵਾਂ ਨੂੰ ਫਿਲਮ ਵਿੱਚ ਢੁੱਕਵਾਂ ਸਥਾਨ ਨਹੀਂ ਦਿੱਤਾ ਗਿਆ।

ਕੇਂਦਰੀ ਮੰਤਰੀ ਨੇ ਕਿਹਾ ਕਿ ਜੇਕਰ ਫਿਲਮ ਨਿਰਮਾਤਾ 25 ਹਜ਼ਾਰ ਲਾਪਤਾ ਲੋਕਾਂ ਦੇ ਅੰਕੜੇ ਨੂੰ ਦਸਤਾਵੇਜ਼ੀ ਸਬੂਤਾਂ ਨਾਲ ਸਾਬਤ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਇਹ ਮੰਨਣਾ ਚਾਹੀਦਾ ਹੈ ਕਿ ਇਹ ਗਿਣਤੀ ਅਧਿਕਾਰਕ ਤੌਰ ‘ਤੇ ਪ੍ਰਮਾਣਿਤ ਨਹੀਂ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਸਬੰਧੀ ਸਪੱਸ਼ਟੀਕਰਨ ਜਾਂ ਸਬੂਤ ਪੇਸ਼ ਨਹੀਂ ਕੀਤੇ ਜਾਂਦੇ ਤਾਂ ਇਤਿਹਾਸਕ ਤੱਥਾਂ ਨੂੰ ਕਥਿਤ ਤੌਰ ‘ਤੇ ਗਲਤ ਢੰਗ ਨਾਲ ਪੇਸ਼ ਕਰਨ ਦੇ ਮਾਮਲੇ ਵਿੱਚ ਸਾਰੇ ਸੰਵਿਧਾਨਕ ਅਤੇ ਕਾਨੂੰਨੀ ਵਿਕਲਪਾਂ ‘ਤੇ ਵਿਚਾਰ ਕੀਤਾ ਜਾਵੇਗਾ।

Leave a Reply

Your email address will not be published. Required fields are marked *