ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੜ੍ਹ , ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ ਗਿਆ ਪੰਜਾਬ…

0
1752220919_Bhagwant-Mann-2025-07-beddb5830a1fd6945a07d1c0702cd1fc-3x2

ਪੰਜਾਬ, 3 ਸਤੰਬਰ (ਨਿਊਜ਼ ਟਾਊਨ ਨੈੱਟਵਰਕ) :

ਹੜ੍ਹਾਂ ਦਾ ਕਹਿਰ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇੱਥੇ ਹੜ੍ਹਾਂ ਅਤੇ ਮੀਂਹ ਨਾਲ ਸਬੰਧਤ ਹਾਦਸਿਆਂ ਵਿੱਚ 30 ਲੋਕਾਂ ਦੀ ਮੌਤ ਹੋ ਗਈ ਹੈ। ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਯਮੁਨਾ ਨਦੀ ਦਾ ਵਧਦਾ ਪਾਣੀ ਦਾ ਪੱਧਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

ਸੂਬੇ ਵਿਚ ਲੰਘੀ ਰਾਤ ਵੀ ਜ਼ਿਆਦਾਤਰ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ ਹੈ ਜੋ ਕਿ ਸਾਰੀ ਰਾਤ ਪੈਂਦਾ ਰਿਹਾ ਹੈ। ਉਧਰ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਮੁਕੇਰੀਆਂ, ਜਲੰਧਰ, ਸੁਲਤਾਨਪੁਰ ਲੋਧੀ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਅੱਜ ਭਾਰੀ ਮੀਂਹ ਪੈਣ ਲਈ ‘ਰੈੱਡ ਅਲਰਟ’ ਜਾਰੀ ਕਰ ਦਿੱਤਾ ਹੈ।

ਸੂਬੇ ਵਿਚ ਲੰਘੀ ਰਾਤ ਵੀ ਜ਼ਿਆਦਾਤਰ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ ਹੈ ਜੋ ਕਿ ਸਾਰੀ ਰਾਤ ਪੈਂਦਾ ਰਿਹਾ ਹੈ। ਉਧਰ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਮੁਕੇਰੀਆਂ, ਜਲੰਧਰ, ਸੁਲਤਾਨਪੁਰ ਲੋਧੀ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਅੱਜ ਭਾਰੀ ਮੀਂਹ ਪੈਣ ਲਈ ‘ਰੈੱਡ ਅਲਰਟ’ ਜਾਰੀ ਕਰ ਦਿੱਤਾ ਹੈ।

ਪੰਜਾਬ ਦੇ ਅੱਠ ਜ਼ਿਲ੍ਹਿਆਂ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿਚ ਹਨ। ਲੋਕ ਆਪਣੇ ਘਰਾਂ ਦੀਆਂ ਛੱਤਾਂ ਉਤੇ ਪਨਾਹ ਲੈ ਰਹੇ ਹਨ ਜਾਂ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾ ਰਹੇ ਹਨ। ਲਗਭਗ ਦੋ ਲੱਖ ਏਕੜ ਫਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ। ਰਾਜ ਵਿਚ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਕਾਰਨ ਨਾ ਸਿਰਫ਼ ਹਿਮਾਚਲ ਅਤੇ ਜੰਮੂ ਵਿੱਚ ਭਾਰੀ ਬਾਰਿਸ਼ ਕਾਰਨ ਤਿੰਨ ਡੈਮਾਂ ਤੋਂ ਛੱਡਿਆ ਜਾ ਰਿਹਾ ਪਾਣੀ ਹੈ, ਸਗੋਂ ਰਾਜ ਵਿੱਚ ਹੋਈ ਬਾਰਿਸ਼ ਵੀ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, 25 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਕਿ ਅਗਸਤ ਦੇ ਮਹੀਨੇ ਵਿੱਚ 253.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਆਮ ਤੌਰ ‘ਤੇ ਅਗਸਤ ਦੇ ਮਹੀਨੇ ਵਿੱਚ 146.2 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜੋ ਕਿ ਇਸ ਵਾਰ 74 ਪ੍ਰਤੀਸ਼ਤ ਵੱਧ ਹੈ।

ਮੌਸਮ ਵਿਭਾਗ ਨੇ ਮੰਗਲਵਾਰ ਨੂੰ ਵੀ ਰੈੱਡ ਅਲਰਟ ਜਾਰੀ ਕੀਤਾ ਹੈ, ਜਿਸ ਦੇ ਮੱਦੇਨਜ਼ਰ ਆਉਣ ਵਾਲੇ ਘੰਟੇ ਭਾਰੀ ਰਹਿਣਗੇ। ਵਿਭਾਗ ਅਨੁਸਾਰ ਜਲੰਧਰ, ਪਟਿਆਲਾ, ਸੰਗਰੂਰ, ਮੋਹਾਲੀ, ਚੰਡੀਗੜ੍ਹ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

Leave a Reply

Your email address will not be published. Required fields are marked *