Punjab flood alert- ਮੁੜ ਖੋਲ੍ਹੇ ਡੈਮਾਂ ਦੇ ਗੇਟ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਕੰਟਰੋਲ ਰੂਮ ਸਥਾਪਿਤ, ਹਾਈ ਅਲਰਟ..

0
Screenshot 2025-08-07 113133

ਪੰਜਾਬ, 7 ਅਗਸਤ, 2025 ( ਨਿਊਜ਼ ਟਾਊਨ ਨੈੱਟਵਰਕ ) :

ਪੰਜਾਬ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਦਾ ਖਤਰਾ ਬਣ ਗਿਆ ਹੈ। ਪਹਾੜੀ ਇਲਾਕਿਆਂ ਵਿਚ ਭਾਰੀ ਮੀਂਹ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਪਿੱਛੋਂ ਡੈਮਾਂ ਵਿਚ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਜਿਸ ਪਿੱਛੋਂ ਸੂਬੇ ਦੇ ਕਈ ਇਲਾਕਿਆਂ ਵਿਚ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਖਾਸ ਕਰਕੇ ਘੱਗਰ ਦਰਿਆ ਨੇੜਲੇ ਪਿੰਡਾਂ ਨੂੰ ਚੌਕਸ ਰਹਿਣ ਲਈ ਆਖਿਆ ਗਿਆ ਹੈ। ਪੌਂਗ ਡੈਮ ਦੇ ਗੇਟ ਅੱਜ ਸਵੇਰੇ ਮੁੜ ਖੋਲ੍ਹੇ ਗਏ ਹਨ। ਬਿਆਸ ਦਰਿਆ ਵਿਚ ਮੁੜ ਪਾਣੀ ਛੱਡਿਆ ਗਿਆ ਹੈ। ਕੱਲ੍ਹ ਸ਼ਾਮ ਵੀ ਡੈਮ ਦੇ ਫਲੱਡ ਗੇਟ ਖੋਲ੍ਹੇ ਗਏ ਸਨ। ਬਿਆਸ ਦਰਿਆ ਨੇੜਲੇ ਇਲਾਕਿਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।

ਪਹਾੜੀ ਇਲਾਕਿਆਂ ਵਿਚ ਮੀਂਹ ਪੈਣ ਤੋਂ ਬਾਅਦ ਪੰਜਾਬ ਦੇ ਡੈਮਾਂ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਇਸ ਲਈ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਇਹ ਕੰਟਰੋਲ ਰੂਮ 24 ਘੰਟੇ ਕੰਮ ਕਰਨਗੇ ਅਤੇ ਸੰਵੇਦਨਸ਼ੀਲ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਦਰਿਆਵਾਂ ਅਤੇ ਡਰੇਨੇਜ ਦੀ ਅਸਲ-ਸਮੇਂ ਦੀ ਨਿਗਰਾਨੀ ਜਾਰੀ ਹੈ। ਵੀਰਵਾਰ ਤੱਕ ਤਿੰਨਾਂ ਡੈਮਾਂ ਵਿੱਚ ਪਾਣੀ ਦਾ ਪੱਧਰ ਭਾਵੇਂ ਸੁਰੱਖਿਅਤ ਹੱਦ ਦੇ ਅੰਦਰ ਹੈ, ਪਰ ਹੌਲੀ-ਹੌਲੀ ਵੱਧ ਰਿਹਾ ਹੈ। ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1,637.4 ਫੁੱਟ (1,680 ਫੁੱਟ ਵੱਧ ਤੋਂ ਵੱਧ ਇਹ ਸੰਭਾਲ ਸਕਦਾ ਹੈ), ਪੌਂਗ ਡੈਮ 1,373.08 ਫੁੱਟ (ਵੱਧ ਤੋਂ ਵੱਧ ਇਹ 1,390 ਫੁੱਟ ਰੱਖ ਸਕਦਾ ਹੈ), ਅਤੇ ਰਣਜੀਤ ਸਾਗਰ ਡੈਮ ਵਿੱਚ 1,694.64 ਫੁੱਟ (ਵੱਧ ਤੋਂ ਵੱਧ ਇਹ 1,731.55 ਫੁੱਟ) ਹੈ।

ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਡਿਪਟੀ ਕਮਿਸ਼ਨਰਾਂ ਨੂੰ ਸੁਚੇਤ ਰਹਿਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਕਿਸੇ ਵੀ ਐਮਰਜੈਂਸੀ ਹਾਲਤ ਵਿੱਚ ਸਮੇਂ ਸਿਰ ਚਿਤਾਵਨੀਆਂ ਜਾਰੀ ਕੀਤੀਆਂ ਜਾਣ।

Leave a Reply

Your email address will not be published. Required fields are marked *