ਪੰਜਾਬ ਸਰਕਾਰ ਵੱਲੋਂ ਬੈਂਕ-ਐਲਆਈਸੀ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦਾ ਐਲਾਨ

0
govt

ਪੰਜਾਬ ਸਰਕਾਰ ਵੱਲੋਂ ਬੈਂਕ-ਐਲਆਈਸੀ ਪ੍ਰੀਖਿਆਵਾਂ...

ਚੰਡੀਗੜ੍ਹ , 17 ਜੂਨ : ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ ਫ਼ੀਸਾਂ ਦੇ ਬੋਝ ਤੋਂ ਬਿਨਾਂ ਪ੍ਰਮੁੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਹੋਣਹਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰ ਮਾਰਗਦਰਸ਼ਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਆਪਣਾ ਸਫ਼ਲ ਕਰੀਅਰ ਬਣਾ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਪ੍ਰਤਿਭਾਸ਼ਾਲੀ ਨੌਜਵਾਨ ਆਰਥਿਕ ਤੰਗੀ ਕਾਰਨ ਮੌਕਿਆਂ ਤੋਂ ਵਾਂਝਾ ਨਾ ਰਹੇ ਅਤੇ ਉਸ ਨੂੰ ਆਪਣੀ ਸਮਰੱਥਾ ਸਾਬਤ ਕਰਨ ਲਈ ਲੋੜੀਂਦਾ ਸਹਿਯੋਗ ਮਿਲੇ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਜਨਰਲ ਇੰਗਲਿਸ਼, ਕੁਆਂਟੀਟੇਟਿਵ ਐਪਟੀਚਿਊਡ, ਰੀਜ਼ਨਿੰਗ ਅਤੇ ਕਰੰਟ ਇਵੈਂਟਸ ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ ‘ਤੇ ਕੀਤੀ ਜਾਵੇਗੀ। ਇਹ ਟੈਸਟ 3 ਜੁਲਾਈ 2026 ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ-3 ਬੀ 2, ਮੋਹਾਲੀ ਵਿਖੇ ਕਰਵਾਇਆ ਜਾਵੇਗਾ।

Leave a Reply

Your email address will not be published. Required fields are marked *