ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਤੌਰ ਤੇ ਸੁਲਝਾਉਣ ਲਈ ਵਚਨਬੱਧ -ਵਿਧਾਇਕ ਸਵਨਾ

0

ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹੋਟਲਾ ਬਜ਼ਾਰ ਫਾਜ਼ਿਲਕਾ ਵਿਖੇ ਵਪਾਰੀ ਵਰਗ ਨਾਲ ਕੀਤੀ ਮੀਟਿੰਗ
ਫਾਜ਼ਿਲਕਾ (ਰਾਜ ਅਰੋੜਾ): ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਤੌਰ ਤੇ ਸੁਲਝਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਹੋਟਲਾ ਬਜ਼ਾਰ ਫਾਜਲਕਾ ਵਿਖੇ ਵਪਾਰੀ ਵਰਗ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਵੱਖ-ਵੱਖ ਸਮੱਸਿਆਵਾਂ ਜਿਵੇਂ ਬਾਜ਼ਾਰਾਂ ‘ਚ ਆਉਣ ਵਾਲੀ ਪਾਰਕਿੰਗ ਦੀ ਸਮੱਸਿਆ, ਦੁਕਾਨਾਂ ਦੀ ਰਜਿਸਟਰੀ, ਜੀ.ਐਸ.ਟੀ ਸਬੰਧੀ ਸਮੱਸਿਆਵਾਂ ਅਤੇ ਹੋਰ ਵੱਖ ਵੱਖ ਸਮੱਸਿਆਵਾਂ ਸੁਨੀਆ ਤੇ ਸਮੱਸਿਆ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਉਨ੍ਹਾਂ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਵੱਡੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਮੁੱਦਿਆਂ ਨੂੰ ਤਰਜੀਹੀ ਤੌਰ ਤੇ ਸੁਲਝਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਨਿਵੇਕਲੀ ਪਹਿਲ ਹੈ, ਜਿਸ ਵਿੱਚ ਸਰਕਾਰ ਖੁਦ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ਉੱਤੇ ਹੀ ਹੱਲ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਪਾਰੀ ਵਰਗ ਦੇ ਮੋਢੇ ਨਾਲ ਮੋਢਾ ਜੋੜ ਕੇ ਹਰ ਪਲ ਖੜੀ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਦਾ ਵਿਭਾਗਾਂ ਨਾਲ ਤਾਲਮੇਲ ਵੀ ਜ਼ਰੂਰੀ ਹੈ ਤਾਂ ਜੋ ਉਹ ਇੱਕ ਡਰ ਮੁਕਤ ਮਾਹੌਲ ਵਿੱਚ ਆਪਣੀਆਂ ਮੁਸ਼ਕਿਲਾਂ ਜ਼ਿਲ੍ਹਾ ਤੇ ਪੁਲਿਸ ਪ੍ਰਸਾਸ਼ਨ ਅੱਗੇ ਰੱਖ ਸਕਣ।
ਮੈਂਬਰ ਪੰਜਾਬ ਵਪਾਰ ਕਮਿਸ਼ਨ ਅਤੇ ਸਟੇਟ ਸਕੱਤਰ ਅਤੁਲ ਨਾਗਪਾਲ, ਚੇਅਰਮੈਨ ਜ਼ਿਲ੍ਹਾ ਟਰੇਡਜ ਕਮਿਸ਼ਨ ਫਾਜ਼ਿਲਕਾ ਸ੍ਰੀ ਅਨੁਰਾਜ ਅਹੂਜਾ ਤੇ ਚੇਅਰਮੈਨ ਵਿਧਾਨ ਸਭਾ ਹਲਕਾ ਫਾਜ਼ਿਲਕਾ ਟਰੇਡਜ ਕਮਿਸ਼ਨ ਸ੍ਰੀ ਲਵਿਸ਼ ਚਾਵਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਹੜੀ ਵਪਾਰੀ ਵਰਗ ਦੇ ਨਾਲ ਖੜੀ ਹੈ। ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਟੇਟ, ਜ਼ਿਲ੍ਹਾ ਤੇ ਵਿਧਾਨ ਸਭਾ ਲੈਵਲ ਤੇ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਪੰਜਾਬ ਸਰਕਾਰ ਦਾ ਕਾਫੀ ਸ਼ਲਾਘਾਯੋਗ ਉਪਰਾਲਾ ਹੈ।

Leave a Reply

Your email address will not be published. Required fields are marked *