ਪੰਜਾਬ ਸਰਕਾਰ ਨੇ ਦੁੱਧ ਖ਼ਰੀਦ ਦਰਾਂ ਵਧਾਈਆਂ

0
MILK

ਦੁੱਧ ਦੀ ਖ਼ਰੀਦ ਕੀਮਤ ‘ਚ 10 ਤੋਂ 15 ਰੁਪਏ ਪ੍ਰਤੀ ਕਿਲੋਗ੍ਰਾਮ ਫ਼ੈਟ ਦਾ ਵਾਧਾ ਹੋਵੇਗਾ

ਚੰਡੀਗੜ੍ਹ, 4 ਅਪ੍ਰੈਲ (ਦੁਰਗੇਸ਼ ਗਾਜਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਲਕਫ਼ੈੱਡ ਪੰਜਾਬ (ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖ਼ਰੀਦ ਕੀਮਤਾਂ ਵਿਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ। ਇਹ ਪੇਂਡੂ ਆਰਥਕਤਾ ਨੂੰ ਮਜ਼ਬੂਤ ਕਰਨ ਅਤੇ ਸੂਬੇ ਭਰ ਦੇ ਡੇਅਰੀ ਉਤਪਾਦਕਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣ ਲਈ ਫ਼ੈਸਲਾਕੁੰਨ ਕਦਮ ਹੈ। ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਜਾਣਕਾਰੀ ਮੁਤਾਬਕ ਇਹ ਦਰਾਂ ਪਹਿਲੀ ਅਪ੍ਰੈਲ, 2026 ਤੋਂ ਲਾਗੂ ਹੋ ਗਈਆਂ ਹਨ। ਇਸ ਨਾਲ ਦੁੱਧ ਦੀ ਖ਼ਰੀਦ ਕੀਮਤ ਵਿਚ 10 ਤੋਂ 15 ਰੁਪਏ ਪ੍ਰਤੀ ਕਿਲੋਗ੍ਰਾਮ ਫ਼ੈਟ ਦਾ ਵਾਧਾ ਹੋਵੇਗਾ। ਮਿਲਕਫ਼ੈੱਡ ਪ੍ਰਵਾਰ ਦਾ ਹਿੱਸਾ ਬਣਨ ਵਾਲੇ ਲਗਭਗ 2.5 ਲੱਖ ਡੇਅਰੀ ਕਿਸਾਨਾਂ ਨੂੰ ਤੁਰਤ ਵਧੀਆਂ ਅਦਾਇਗੀਆਂ ਦਾ ਲਾਭ ਮਿਲੇਗਾ।

Leave a Reply

Your email address will not be published. Required fields are marked *