26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਵਿਸ਼ੇਸ਼ ਹਦਾਇਤਾਂ ਜਾਰੀ-

0

ਫਤਿਹਗੜ੍ਹ ਚੂੜੀਆਂ ਤੋਂ  ਵਾਰਡ ਨੰਬਰ 11 ਤੋਂ ‘ਆਪ’ ਉਮੀਦਵਾਰ ਅਰਿਸ਼ਮਾ ਨੰਦਾ ਨੇ ਵਿਕਾਸ ਅਤੇ ਲੋਕ ਭਲਾਈ ਦੇ ਵਾਅਦਿਆਂ ਨਾਲ ਮੰਗਿਆ ਸਮਰਥਨ-

ਅੰਮ੍ਰਿਤਸਰ, ( ਮਨਜੀਤ ਸਿੰਘ ਸ਼ੇਰਗਿੱਲ )     ਪੰਜਾਬ ਵਿੱਚ 26 ਮਈ ਨੂੰ 8 ਮਿਊਸਪਲ ਕਾਰਪੋਰੇਸ਼ਨਾਂ ਅਤੇ 102 ਨਗਰ ਕੌਂਸਲਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਦੌਰਾਨ ਫਤਿਹਗੜ੍ਹ ਚੂੜੀਆਂ ਦੇ ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਉਮੀਦਵਾਰ ਅਰਿਸ਼ਮਾ ਨੰਦਾ ਵੱਲੋਂ ਚੋਣ ਪ੍ਰਚਾਰ ਨੂੰ ਤੇਜ਼ ਕੀਤਾ ਗਿਆ ਹੈ। ਚੋਣ ਪ੍ਰਚਾਰ ਦੌਰਾਨ ਉਹ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾ ਰਹੇ ਹਨ ਕਿ ਜੇਕਰ ਨਗਰ ਨਿਗਮ ਫਤਿਹਗੜ੍ਹ ਚੂੜੀਆਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪਿਛਲੇ ਕਾਫੀ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰਵਾਇਆ ਜਾਵੇਗਾ। ਅਰਿਸ਼ਮਾ ਨੰਦਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਪੰਜਾਬ ਦੇ ਵਿਕਾਸ ਲਈ ਕੋਈ ਵਿਸ਼ੇਸ਼ ਯੋਗਦਾਨ ਨਹੀਂ ਪਾ ਸਕੀਆਂ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਨਤਾ ਦੇ ਹਿੱਤ ਵਿੱਚ ਕਈ ਵੱਡੇ ਅਤੇ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਰ ਪੰਜਾਬ ਵਾਸੀ ਲਈ 10 ਲੱਖ ਰੁਪਏ ਦੇ ਬੀਮੇ ਦੀ ਯੋਜਨਾ ਵੀ ਸਰਕਾਰ ਦਾ ਇੱਕ ਸਰਾਹਣਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ ਜਿੰਨਾ ਵਿਕਾਸ ਹੋ ਰਿਹਾ ਹੈ, ਉਹ ਪਿਛਲੇ 10 ਤੋਂ 15 ਸਾਲਾਂ ਵਿੱਚ ਕਿਸੇ ਵੀ ਹੋਰ ਸਿਆਸੀ ਪਾਰਟੀ ਵੱਲੋਂ ਨਹੀਂ ਕਰਵਾਇਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਕੁਰਾਹੇ ਤੋਂ ਬਚਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਇੱਜ਼ਤ ਅਤੇ ਮਾਣ ਨਾਲ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰ ਸਕਣ। ਅਰਿਸ਼ਮਾ ਨੰਦਾ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿਲਾਵਾਂ ਨੂੰ ਅੱਗੇ ਲਿਆਉਣ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਕਰਕੇ ਹੀ ਅੱਜ ਉਹ ਇੱਕ ਮਹਿਲਾ ਉਮੀਦਵਾਰ ਵਜੋਂ ਲੋਕਾਂ ਦੇ ਵਿਚਕਾਰ ਜਾ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨਜ਼ਦੀਕ ਤੋਂ ਸਮਝ ਰਹੇ ਹਨ। ਅੰਤ ਵਿੱਚ ਉਨ੍ਹਾਂ ਭਰੋਸਾ ਜਤਾਇਆ ਕਿ ਜੇਕਰ ਲੋਕ ਉਨ੍ਹਾਂ ਨੂੰ ਸਮਰਥਨ ਦਿੰਦੇ ਹਨ ਤਾਂ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਮਿਲ ਕੇ ਫਤਿਹਗੜ੍ਹ ਚੂੜੀਆਂ ਖੇਤਰ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਵਾਉਣ ਦੇ ਨਾਲ-ਨਾਲ ਇਲਾਕੇ ਲਈ ਨਵੇਂ ਵਿਕਾਸ ਪ੍ਰੋਜੈਕਟ ਲਿਆਉਣ ਲਈ ਵੀ ਸਰਕਾਰ ਕੋਲ ਮੰਗ ਉਠਾਉਣਗੇ।

Leave a Reply

Your email address will not be published. Required fields are marked *