ਪੰਜਾਬ ਸਰਕਾਰ ਆਂਗਣਵਾੜੀ ਵਰਕਰ ਆ ਹੈਲਪਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰੇ – – – ਬਲਾਕ ਪ੍ਰਧਾਨ ਕੁਲਜੀਤ ਕੌਰ

ਗੁਰੂ ਹਰ ਸਹਾਏ 08 ਮਈ (ਮਿੰਟੂ ਕੰਧਾਰੀ) ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਧਾਨ ਕੁਲਜੀਤ ਕੌਰ ਨੇ ਦੱਸਿਆ ਕਿ 11 ਮਈ ਨੂੰ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਦੇ ਘਰ ਦੇ ਸਾਹਮਣੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਇਹ ਰੋਸ ਪ੍ਰਦਰਸ਼ਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਵਲੋ ਉਲੀਕੀ ਗਈ ਸੰਘਰਸ਼ ਦੀ ਰੂਪਰੇਖਾ ਦੇ ਅਧੀਨ ਕੀਤੇ ਜਾ ਰਹੇ ਹਨ. ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵੋਟਾਂ ਵੇਲੇ ਕੀਤੇ ਗਏ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਮਾਣ ਭੱਤਾ ਦੁਗਨਾ ਕਰੇ, ਆਂਗਣਵਾੜੀ ਕੇਂਦਰਾਂ ਵਿੱਚੋਂ ਖੋਹੇ ਗਏ ਬੱਚੇ ਵਾਪਸ ਆਗਣਵਾੜੀਆਂ ਵਿੱਚ ਭੇਜੇ ਜਾਣ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ ਜੋ ਪਿਛਲੇ ਸਮੇਂ ਵਿੱਚ ਖਰੀਦੇ ਗਏ ਹਨ ਪਰੰਤੂ ਆਂਗਣਵਾੜੀ ਵਰਕਰਾਂ ਨੂੰ ਨਹੀਂ ਦਿੱਤੇ ਜਾ ਰਹੇ, ਆਂਗਣਵਾੜੀ ਵਰਕਰਾਂ ਨੂੰ ਮਾਵਾ ਧੀਆਂ ਸਤਿਕਾਰਯੋਗ ਯੋਜਨਾ ਵਿੱਚ ਕੰਮ ਕਰਨ ਬਦਲੇ 200 ਰੁਪਆ ਵਰਕਰ ਅਤੇ 100 ਰੁਪਆ ਹੈਲਪਰ ਦਿੱਤਾ ਜਾਵੇ। ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ ਜਿਵੇਂ, ਆਰਥਿਕ ਜਨਗਣਨਾ, ਡਰੱਗ ਜਨ ਗਨ ਅਤੇ ਮੁੱਖ ਜਨਗਣਨਾ ਆਦਿ, ਐਨਜੀਓ ਅਧੀਨ ਚੱਲ ਰਹੇ ਤੇ ਬਲਾਕਾਂ ਨੂੰ ਵਾਪਸ ਲੈਣ ਦਾ ਹੋ ਚੁੱਕਿਆ ਨੋਟੀਫਿਕੇਸ਼ਨ ਲਾਗੂ ਕੀਤਾ ਜਾਵੇ ਇਹਨਾਂ ਮੰਗਾਂ ਨੂੰ ਲੈ ਕੇ ਹਲਕੇ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਦੇ ਘਰ ਦੇ ਸਾਹਮਣੇ ਨੂੰ ਰੋਸ ਪ੍ਰਦਰਸ਼ਨ ਹੋਵੇਗਾ ਜਿਸ ਵਿੱਚ ਆਂਗਣਵਾੜੀ ਵਰਕਰ ਹੈਲਪਰ ਵੱਡੀ ਗਿਣਤੀ ਵਿੱਚ ਭਾਗ ਲੈਣਗੀਆਂ ।
