ਗੈਂਗਸਟਰਾਂ ਖ਼ਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 687 ਥਾਵਾਂ ‘ਤੇ ਛਾਪੇ; 368 ਗ੍ਰਿਫ਼ਤਾਰ

0
punjab

ਗੈਂਗਸਟਰਾਂ ਖ਼ਿਲਾਫ਼ ਪੰਜਾਬ ਪੁਲਿਸ...

ਚੰਡੀਗੜ੍ਹ, 24 ਜੁਲਾਈ: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 185ਵੇਂ ਦਿਨ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ 687 ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰਕੇ 368 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਸੱਤ ਹਥਿਆਰ ਵੀ ਬਰਾਮਦ ਕੀਤੇ ਗਏ, ਜਦਕਿ ਛੇ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ।

ਪੁਲਿਸ ਅਨੁਸਾਰ ਕਾਰਵਾਈ ਦੌਰਾਨ 336 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ ਗਈ। 20 ਜਨਵਰੀ 2026 ਤੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ 52,542 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।

ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਲਗਾਤਾਰ ਵਿਸ਼ੇਸ਼ ਆਪਰੇਸ਼ਨ ਚਲਾ ਰਹੀਆਂ ਹਨ। ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਂਟੀ-ਗੈਂਗਸਟਰ ਹੈਲਪਲਾਈਨ 93946-93946 ‘ਤੇ ਗੁਪਤ ਰੂਪ ਵਿੱਚ ਗੈਂਗਸਟਰਾਂ, ਲੋੜੀਂਦੇ ਅਪਰਾਧੀਆਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਚਨਾ ਦੇ ਕੇ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਵਿੱਚ ਸਹਿਯੋਗ ਦੇਣ।

Leave a Reply

Your email address will not be published. Required fields are marked *