ਪੰਜਾਬ ਵਿਧਾਨ ਸਭਾ ‘ਚ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

0
10july01

ਚੰਡੀਗੜ੍ਹ, 10 ਜੁਲਾਈ, (ਨਿਊਜ਼ ਟਾਊਨ ਨੈੱਟਵਰਕ ) 16ਵੀਂ ਪੰਜਾਬ ਵਿਧਾਨ ਸਭਾ ਦਾ 9ਵਾਂ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਦੇ ਸ਼ੁਰੂਆਤ ਵਿੱਚ ਵਿਛੜੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਵਿਧਾਨ ਸਭਾ ਵਿੱਚ ਅੱਜ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸੁਖਦੇਵ ਸਿੰਘ ਢੀਡਸਾ ਸਾਬਕਾ ਕੇਂਦਰੀ ਮੰਤਰੀ, ਉੱਘੇ ਲੇਖਕ ਡਾਕਟਰ ਰਤਨ ਸਿੰਘ ਜੱਗੀ, ਸ਼ਹੀਦ ਸੁਰਿੰਦਰ ਸਿੰਘ ਨਾਈਕ, ਸ਼ਹੀਦ ਬਲਜੀਤ ਸਿੰਘ, ਸ਼ਹੀਦ ਗੁਰਪ੍ਰੀਤ ਸਿੰਘ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਕਿਹਾ ਗਿਆ ਕਿ ਇਨ੍ਹਾਂ ਸਭ ਸਖਸ਼ੀਅਤਾਂ ਦੇ ਜਾਣ ਨਾਲ ਬਹੁਤ ਵੱਡਾ ਘਾਟਾ ਪਿਆ ਹੈ।

ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਦਿਨੀਂ ਜਹਾਜ਼ ਕਰੈਸ਼ ਹੋਣ ਕਾਰਨ 260 ਲੋਕਾਂ ਦੀਆਂ ਜਾਨਾਂ ਗੁਆਈਆਂ ਹਨ ਉਨ੍ਹਾਂ ਨੂੰ ਸ਼ਾਮਲ ਕੀਤਾ ਜਾਵੇ। ਸਦਨ ਵਿੱਚ ਅਬੋਹਰ ਦੇ ਵਪਾਰੀ ਸੰਜੇ ਵਰਮਾ ਨੂੰ ਵੀ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਗਈ।

Leave a Reply

Your email address will not be published. Required fields are marked *