ਡੰਕੀ ਲਗਾ ਕੇ ਅਮਰੀਕਾ ਗਏ ਪੰਜਾਬੀ ਡਰਾਈਵਰ ਦੀ ਮੌਤ

0
Screenshot 2026-02-22 185052

ਜ਼ੀਰਾ ਦਾ ਨੌਜਵਾਨ 50 ਲੱਖ ਰੁਪਏ ਲਗਾ ਕੇ ਗਿਆ ਸੀ ਵਿਦੇਸ਼

ਕੈਲੇਫੋਰਨੀਆ, 23 ਫਰਵਰੀ (ਨਿਊਜ਼ ਟਾਊਨ ਨੈਟਵਰਕ) : ਜ਼ੀਰਾ ਦੇ ਪਿੰਡ ਸ਼ਾਹ ਅਬੂ ਬੱਕਰ ਦੇ ਨੌਜਵਾਨ ਦੀ ਅਮਰੀਕਾ ਦੇ ਕੈਲੇਫੋਰਨੀਆ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰਪਾਲ ਸਿੰਘ (33) ਪੁੱਤਰ ਮਹਿੰਦਰ ਸਿੰਘ ਪਿੰਡ ਸ਼ਾਹ ਅਬੂ ਬੱਕਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਐੱਮਏ ਦੀ ਪੜ੍ਹਾਈ ਪੂਰੀ ਕਰਨ ਉਪਰੰਤ ਨੌਜਵਾਨ 50 ਲੱਖ ਰੁਪਏ ਦੇ ਕਰੀਬ ਪੈਸਾ ਲਗਾ ਕੇ 3 ਸਾਲ ਪਹਿਲਾਂ ਡੰਕੀ ਲਗਾ ਕੇ ਅਮਰੀਕਾ ਗਿਆ ਸੀ। ਉਸ ਨੇ ਤਿੰਨ ਮਹੀਨੇ ਪਹਿਲਾਂ ਹੀ ਡਰਾਈਵਿੰਗ ਲਾਇਸੈਂਸ ਬਣਾ ਕੇ ਟਰਾਲਾ ਚਲਾਉਣਾ ਸ਼ੁਰੂ ਕੀਤਾ ਸੀ ਤੇ 21 ਫਰਵਰੀ ਨੂੰ ਕੈਲੇਫੋਰਨੀਆ ਵਿਖੇ ਉਸ ਦਾ ਟਰਾਲਾ ਹਾਦਸਾਗ੍ਰਸਤ ਹੋ ਗਿਆ, ਜਿਸ ਦੌਰਾਨ ਗੁਰਵਿੰਦਰਪਾਲ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ। ਹਾਦਸੇ ਦੀ ਖ਼ਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਰਥਿਕ ਤੰਗੀ ਕਾਰਨ ਉਹ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਲਿਆਉਣ ਦੇ ਯੋਗ ਨਹੀਂ ਹਨ। ਉਨ੍ਹਾਂ ਨੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਕੋਲ ਅਪੀਲ ਕੀਤੀ ਹੈ ਕਿ ਮਦਦ ਕਰਕੇ ਪੁੱਤਰ ਦੀ ਦੇਹ ਨੂੰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *