ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

0

ਸ਼ਾਹਕੋਟ, 11 ਮਈ (ਨਿਊਜ਼ ਟਾਊਨ ਨੈਟਵਰਕ) : ਅਮਰੀਕਾ ਵਿਖੇ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੋਧ ਸਿੰਘ ਜੋਧਾ ਪੁੱਤਰ ਨਛੱਤਰ ਸਿੰਘ ਵਜੋਂ ਹੋਈ ਹੈ, ਜੋ ਕਿ ਸ਼ਾਹਕੋਟ ਦੇ ਇੰਪਲਾਈਜ਼ ਕਲੋਨੀ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਨੌਜਵਾਨ ਨੂੰ ਬੀਤੇ ਦਿਨ ਦਿਲ ਦਾ ਦੌਰਾ ਪੈ ਗਿਆ। ਜਿਸ ਨਾਲ ਉਸ ਦੀ ਥਾਂ ਹੀ ਮੌਤ ਹੋ ਗਈ। ਮ੍ਰਿਤਕ ਰਣਜੋਧ ਸਿੰਘ ਪੇਸ਼ੇ ਵਜੋਂ ਇਕ ਟਰੱਕ ਡਰਾਈਵਰ ਸੀ ਤੇ ਵਿਆਹਿਆ ਹੋਇਆ ਸੀ ਅਤੇ ਉਸ ਦੇ 2 ਬੱਚੇ ਹਨ। ਇਸ ਦੁੱਖ ਭਰੀ ਖ਼ਬਰ ਬਾਰੇ ਪਤਾ ਲੱਗਣ ’ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ’ਚ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ।

Leave a Reply

Your email address will not be published. Required fields are marked *