ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ‘ਚ ਇਕਜੁੱਟ ਹੋਣ ਪੰਜਾਬੀ: ਛਾਬੜਾ


- ਅੰਮ੍ਰਿਤਧਾਰੀ ਸਿੱਖ ਨੂੰ ਲਾਲ ਕਿਲੇ ‘ਚ ਜਾਣ ਤੋਂ ਰੋਕਣ ਦੀ ਕੀਤੀ ਨਖੇਦੀ
- ਸਿੱਖ ਕੌਮ ਨੂੰ ਪਾਰਟੀ ਦੇ ਝੰਡੇ ਹੇਠ ਇਕਜੁੱਟ ਹੋਣ ਦਾ ਦਿੱਤਾ ਸੱਦਾ
ਫਗਵਾੜਾ, 18 ਅਗਸਤ (ਸੁਸ਼ੀਲ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਥਾਪੇ ਗਏ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ (ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ) ਅਤੇ ਬੀਬੀ ਸਤਵੰਤ ਕੌਰ ਚੇਅਰਪਰਸਨ ਪੰਥਕ ਕੌਂਸਲ ਦੀ ਅਗਵਾਈ ਹੇਠ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਫਗਵਾੜਾ ਹਲਕੇ ਦੇ ਨਾਮਜਦ ਡੈਲੀਗੇਟ ਮੈਂਬਰਾਂ ਅਤੇ ਵਰਕਰਾਂ ਦੀ ਇਕ ਮੀਟਿੰਗ ਸ. ਪਤਵਿੰਦਰ ਸਿੰਘ ਛਾਬੜਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਅਕਾਲੀਆਂ ਬੰਗਾ ਰੋਡ ਫਗਵਾੜਾ ਵਿਖੇ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਮੁੜ ਸੁਰਜੀਤ ਹੋਏ ਅਕਾਲੀ ਦਲ ਦੀ ਮਜਬੂਤੀ ਲਈ ਵਿਚਾਰ ਵਟਾਂਦਰਾ ਕਰਦਿਆਂ ਆਪੋ ਆਪਣੇ ਸੁਝਾਅ ਪੇਸ਼ ਕੀਤੇ। ਬੁਲਾਰਿਆਂ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਛਤਰ ਛਾਇਆ ‘ਚ ਸ਼੍ਰੋਮਣੀ ਅਕਾਲੀ ਦਲ ਦੀ ਜੋ ਗੱਡੀ ਪਟਰੀ ਤੋਂ ਉਤਰ ਚੁੱਕੀ ਹੈ, ਉਸਨੂੰ ਵਾਪਸ ਪਟਰੀ ‘ਤੇ ਲਿਆਉਣ ਲਈ ਸਮੂਹ ਅਕਾਲੀ ਵਰਕਰਾਂ ਨੂੰ ਬਾਦਲ ਪਰਿਵਾਰ ਦੀ ਬਜਾਏ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠਾਂ ਇਕਜੁੱਟ ਹੋਣ ਦੀ ਲੋੜ ਹੈ। ਇਸ ਲਈ ਉਹ ਸਮੂਹ ਅਕਾਲੀ ਵਰਕਰਾਂ ਨੂੰ ਸੱਦਾ ਦਿੰਦੇ ਹਨ ਕਿ ਪੰਥ ਅਤੇ ਪੰਜਾਬ ਦੇ ਹਿਤਾਂ ਲਈ ਉਹ ਗਿਆਨੀ ਹਰਪ੍ਰੀਤ ਸਿੰਘ ਦੇ ਹੱਥ ਮਜਬੂਤ ਕਰਨ। ਉਹਨਾਂ ਕਿਹਾ ਕਿ ਪਾਰਟੀ ਦੇ ਏਜੰਡੇ ਨੂੰ ਘਰ-ਘਰ ਪਹੁੰਚਾਉਣ ਲਈ ਜਲਦ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾਣਗੇ। ਸ. ਪਤਵਿੰਦਰ ਸਿੰਘ ਛਾਬੜਾ ਅਤੇ ਹੋਰਨਾਂ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਇਸ ਦੌਰਾਨ ਸੁਤੰਤਰਤਾ ਦਿਵਸ ਮੌਕੇ ਇੱਕ ਅੰਮ੍ਰਿਤਧਾਰੀ ਸਿੱਖ ਨੂੰ ਸੱਦਾ ਪੱਤਰ ਮਿਲਣ ਦੇ ਬਾਵਜੂਦ ਸੁਰੱਖਿਆ ਕਰਮਚਾਰੀਆਂ ਵਲੋਂ ਲਾਲ ਕਿਲੇ ਦੇ ਅੰਦਰ ਜਾਣ ਤੋਂ ਰੋਕਣ ਦੀ ਸਖ਼ਤ ਨਖੇਦੀ ਕੀਤੀ ਗਈ। ਬੁਲਾਰਿਆਂ ਨੇ ਤਲਖ ਲਹਿਜੇ ‘ਚ ਕਿਹਾ ਕਿ ਅਜਿਹੀਆਂ ਹਰਕਤਾਂ ਸਿੱਖ ਕੌਮ ਨੂੰ ਭਾਰਤ ਵਿੱਚ ਆਜਾਦ ਹੁੰਦੇ ਹੋਏ ਵੀ ਬੇਗਾਨਗੀ ਦਾ ਅਹਿਸਾਸ ਕਰਵਾਉਂਦੀਆਂ ਹਨ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਸਕਿਉਰਿਟੀ ਅਫਸਰ ਨੇ ਅੰਮ੍ਰਿਤਧਾਰੀ ਸਿੱਖ ਨੂੰ ਲਾਲ ਕਿਲੇ ‘ਚ ਜਾਣ ਤੋਂ ਰੋਕਿਆ ਹੈ, ਉਸਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਗੁਰਮੁਖ ਸਿੰਘ ਸਾਬਕਾ ਸਰਕਲ ਪ੍ਰਧਾਨ, ਜਤਿੰਦਰਪਾਲ ਸਿੰਘ ਪਲਾਹੀ, ਇੰਦਰਜੀਤ ਸਿੰਘ ਬਸਰਾ, ਸੁਖਦੇਵ ਸਿੰਘ, ਜਸਵੀਰ ਸਿੰਘ ਭੁੱਲਾਰਾਈ, ਜਗੀਰ ਸਿੰਘ, ਹਰਭਜਨ ਸਿੰਘ ਭੁੱਲਾਰਾਈ, ਮੋਹਨ ਸਿੰਘ ਸਾਈ, ਮੋਹਨ ਸਿੰਘ ਵਾਹਦ, ਕੁਲਦੀਪ ਸਿੰਘ ਭੁਲਾਰਾਈ, ਚਾਚਾ ਸਤੀਸ਼ ਪ੍ਰਭਾਕਰ, ਚਰਨਜੀਤ ਸਿੰਘ ਬਰਨਾ, ਦਵਿੰਦਰ ਸਿੰਘ ਚਾਨਾ, ਅਵਤਾਰ ਸਿੰਘ, ਅਜੀਤਪਾਲ ਸਿੰਘ, ਦਵਿੰਦਰ ਸਿੰਘ, ਸਰਬਜੀਤ ਸਿੰਘ ਚਾਨਾ, ਕਮਲਜੀਤ ਸਿੰਘ, ਮਹਿੰਦਰਪਾਲ ਸਿੰਘ, ਅਮਰੀਕ ਸਿੰਘ, ਲਖਵੀਰ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਸਤਿੰਦਰ ਸਿੰਘ, ਪ੍ਰਦੀਪ ਸਿੰਘ, ਜਸਵਿੰਦਰ ਸਿੰਘ, ਇੰਦਰਜੀਤ ਸਿੰਘ, ਕੁਲਵੰਤ ਸਿੰਘ ਬਾਸੀ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਜਗਪ੍ਰੀਤ ਸਿੰਘ, ਪ੍ਰੇਮ ਸਿੰਘ, ਇੰਦਰਜੀਤ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ ਚਾਨ, ਇਕਬਾਲ ਸਿੰਘ, ਜਸਵਿੰਦਰ ਸਿੰਘ ਸੈਣੀ, ਕਰਨ ਸਿੰਘ ਆਦਿ ਹਾਜ਼ਰ ਸਨ।
Every time I visit your website, I’m greeted with thought-provoking content and impeccable writing. You truly have a gift for articulating complex ideas in a clear and engaging manner.