ਰਾਧਾਕ੍ਰਿਸ਼ਨਨ ਨੇ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

0
WhatsApp Image 2025-09-12 at 5.16.26 PM

(ਨਿਊਜ਼ ਟਾਊਨ ਨੈਟਵਰਕ)

ਨਵੀਂ ਦਿੱਲੀ, 12 ਸਤੰਬਰ : ਨਵੇਂ ਚੁਣੇ ਗਏ ਉਪ ਰਾਸ਼ਟਰਪਤੀ ਚੰਦਰਪੁਰਮ ਪੋਨੂਸਾਮੀ ਰਾਧਾਕ੍ਰਿਸ਼ਨਨ ਨੇ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਦੌਰਾਨ ਓਡੀਸ਼ਾ, ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਦੇ ਮੁੱਖ ਮੰਤਰੀਆਂ ਨੇ ਸ਼ਿਰਕਤ ਕੀਤੀ। ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਵੀ ਅਸਤੀਫਾ ਦੇਣ ਤੋਂ 53 ਦਿਨਾਂ ਬਾਅਦ ਇਸ ਜਨਤਕ ਸਮਾਗਮ ਵਿੱਚ ਦੇਖਿਆ ਗਿਆ। ਧਨਖੜ ਨੇ 21 ਜੁਲਾਈ ਨੂੰ ਸਿਹਤ ਸਮੱਸਿਆਵਾਂ ਕਾਰਨ ਅਸਤੀਫਾ ਦੇ ਦਿੱਤਾ ਸੀ। ਸੂਤਰਾਂ ਅਨੁਸਾਰ, ਸਹੁੰ ਚੁੱਕਣ ਤੋਂ ਤੁਰੰਤ ਬਾਅਦ, ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਨੇ ਦੁਪਹਿਰ 12:30 ਵਜੇ ਰਾਜ ਸਭਾ ਦੇ ਨੇਤਾਵਾਂ ਨਾਲ ਮੀਟਿੰਗ ਕੀਤੀ।

Leave a Reply

Your email address will not be published. Required fields are marked *