ਰਾਹੁਲ ਗਾਂਧੀ ਜਲਦ ਹੀ ਕਰਨਗੇ ਪੰਜਾਬ ਦਾ ਦੌਰਾ …


ਨਵੀਂ ਦਿੱਲੀ, 3 ਸਤੰਬਰ (ਨਿਊਜ਼ ਟਾਊਨ ਨੈਟਵਰਕ) :
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਅਤੇ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਹੇ ਕੁਝ ਹੋਰ ਰਾਜਾਂ ਲਈ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਨ ਦੀ ਅਪੀਲ ਕੀਤੀ। ਰਾਹੁਲ ਨੇ ਇਕ ਵੀਡੀਓ ਜਾਰੀ ਕਰਕੇ ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਅਤੇ ਉਤਰਾਖੰਡ ਦੀ ਸਥਿਤੀ ਬਾਰੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਲਈ ਰਾਹਤ ਪੈਕੇਜਾਂ ਦਾ ਐਲਾਨ ਕਰਨ ਦੀ ਤੁਰੰਤ ਲੋੜ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ‘ਐਕਸ’ ‘ਤੇ ਇਕ ਵੀਡੀਓ ਪੋਸਟ ਕਰਕੇ ਕਿਹਾ, ‘ਮੋਦੀ ਜੀ, ਹੜ੍ਹਾਂ ਨੇ ਪੰਜਾਬ ਵਿਚ ਭਿਆਨਕ ਤਬਾਹੀ ਮਚਾਈ ਹੈ। ਜੰਮੂ-ਕਸ਼ਮੀਰ, ਹਿਮਾਚਲ ਅਤੇ ਉਤਰਾਖੰਡ ਦੀ ਸਥਿਤੀ ਵੀ ਬਹੁਤ ਚਿੰਤਾਜਨਕ ਹੈ। ਅਜਿਹੇ ਮੁਸ਼ਕਲ ਸਮੇਂ ਵਿਚ ਤੁਹਾਡਾ ਧਿਆਨ ਅਤੇ ਕੇਂਦਰ ਸਰਕਾਰ ਦੀ ਸਰਗਰਮ ਮਦਦ ਬਹੁਤ ਜ਼ਰੂਰੀ ਹੈ। ਹਜ਼ਾਰਾਂ ਪਰਿਵਾਰ ਆਪਣੇ ਘਰਾਂ, ਜਾਨਾਂ ਅਤੇ ਅਜ਼ੀਜ਼ਾਂ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ। ਮੈਂ ਬੇਨਤੀ ਕਰਦਾ ਹਾਂ ਕਿ ਇਨ੍ਹਾਂ ਰਾਜਾਂ ਲਈ ਤੁਰੰਤ ਇਕ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ, ਖਾਸ ਕਰਕੇ ਕਿਸਾਨਾਂ ਲਈ ਅਤੇ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕੀਤਾ ਜਾਵੇ।’