ਮਿਲਾਵਟਖੋਰੀ ਨੂੰ ਰੋਕਣ ਲਈ ਮਿਠਾਈ ਦੀਆਂ ਦੁਕਾਨਾਂ ‘ਤੇ ਕੀਤੀ ਗਈ ਛਾਪੇਮਾਰੀ

0

ਪੰਜ ਸੈਂਪਲ ਜਾਂਚ ਲਈ ਲੈਬੋਟਰੀ ਵਿੱਚ ਭੇਜੇ  

ਅੰਮ੍ਰਿਤਸਰ, 4 ਜੂਨ ( ਮਨਜੀਤ ਸਿੰਘ ਸ਼ੇਰਗਿੱਲ ) ਮਾਣਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਕਮਿਸ਼ਨਰ ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਮੈਡਮ ਕਮਲਪ੍ਰੀਤ ਕੌਰ ਬਰਾੜ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਸਿਹਤ ਵਿਭਾਗ ਵੱਲੋਂ “ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਵਿੱਚ ਹੋ ਰਹੀ ਮਿਲਾਵਟ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਜਿਸ ਵਿੱਚ ਫੂਡ ਸੇਫਟੀ ਅਫਸਰ ਸਤਨਾਮ ਸਿੰਘ ਮੌਜੂਦ ਸਨ, ਵੱਲੋਂ ਮਹਾ ਬੀਕਾਨੇਰ ਸਵੀਟਸ ਮੂਧਲ ਵੇਰਕਾ, ਅਹੂਜਾ ਸਵੀਟਸ ਬਸੰਤ ਐਵਨਿਊ ਅਤੇ ਠਾਕੁਰ ਸਵੀਟਸ ਬਸੰਤ ਐਵਨਿਊ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਮਠਿਆਈ ਦੀ ਦੁਕਾਨ ਤੋਂ ਦੁੱਧ ਦੀ ਖਰੀਦ ਸਬੰਧੀ ਪੁੱਛ ਪੜਤਾਲ ਕੀਤੀ ਗਈ ਅਤੇ ਨਾਲ ਹੀ ਉਹਨਾਂ ਨੂੰ ਦੁੱਧ ਦੀ ਖਰੀਦ ਸਬੰਧੀ ਰਿਕਾਰਡ ਮੇਨਟੇਨ ਕਰਨ ਦੀ ਹਦਾਇਤ ਕੀਤੀ ਗਈ।ਫੂਡ ਸੇਫਟੀ ਟੀਮ ਵੱਲੋਂ ਉਕਤ ਦੁਕਾਨਾਂ ਪਾਸੋਂ ਕੁੱਲ ਪੰਜ ਸੈਂਪਲ ਭਰੇ ਗਏ, ਜਿਸ ਵਿੱਚ ਦੋ ਖੋਏ ਦੇ, ਦੋ ਖੋਆ ਬਰਫੀ ਅਤੇ ਇੱਕ ਮਿਲਕ ਕੇਕ ਦਾ ਸੈਂਪਲ ਸ਼ਾਮਿਲ ਹੈ। ਸਾਰੇ ਭਰੇ ਗਏ ਸੈਂਪਲਾਂ ਨੂੰ ਫੂਡ ਲੈਬ ਖਰੜ ਜਾਂਚ ਲਈ ਭੇਜ ਦਿੱਤਾ ਗਿਆ ਹੈ ਅਤੇ ਜਾਂਚ ਰਿਪੋਰਟ ਆਉਣ ਤੋਂ ਬਾਅਦ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਭਵਿੱਖ ਵਿੱਚ ਵੀ ਇਹ ਛਾਪੇਮਾਰੀ ਜਾਰੀ ਰਹੇਗੀ ਤਾਂ ਜੋ ਖਾਣ ਪੀਣ ਦੀਆਂ ਵਸਤਾਂ ਵਿੱਚ ਮਿਲਾਵਟਖੋਰੀ ਨੂੰ ਸਖਤੀ ਨਾਲ ਰੋਕਿਆ ਜਾ ਸਕੇ। ਉਹਨਾਂ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਖਾਣ ਪੀਣ ਦੀਆਂ ਵਸਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਕਰਨ ਤੋਂ ਗੁਰੇਜ ਕਰਨ ਨਹੀਂ ਤਾਂ ਉਹਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *