ਪੰਜਾਬ, ਰਾਜਸਥਾਨ ਨੂੰ ਦੇਵੇ ਪਾਣੀ: ਭਾਜਪਾ ਵਿਧਾਇਕ ਨੇ ਰਾਜਪਾਲ ਕਟਾਰੀਆ ਨੂੰ ਸੌਂਪਿਆ ਮੰਗ-ਪੱਤਰ


ਚੰਡੀਗੜ੍ਹ, 19 ਜੂਨ (ਨਿਊਜ਼ ਟਾਊਨ ਨੈਟਵਰਕ) : ਰਾਜਸਥਾਨ ਦੇ ਸਦੁਲਸ਼ਹਿਰ (ਮਟੀਲੀ) ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਗੁਰਵੀਰ ਸਿੰਘ ਬਰਾੜ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਭਾਜਪਾ ਵਿਧਾਇਕ ਗੁਰਵੀਰ ਸਿੰਘ ਬਰਾੜ ਨੇ ਮੰਗ ਕੀਤੀ ਹੈ ਕਿ ਰਾਜਸਥਾਨ ਨੂੰ ਦੇਣ ਲਈ ਪੰਜਾਬ ਤੋਂ ਬਣਦਾ ਨਹਿਰੀ ਪਾਣੀ ਛੱਡਿਆ ਜਾਵੇ। ਭਾਜਪਾ ਵਿਧਾਇਕ ਗੁਰਵੀਰ ਸਿੰਘ ਬਰਾੜ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਉਨ੍ਹਾਂ ਨੂੰ ਇਕ ਮੰਗ-ਪੱਤਰ ਵੀ ਸੌਂਪਿਆ ਹੈ।